ਪੰਜਾਬ ਸਰਕਾਰ ਕਰਨ ਜਾ ਰਹੀ ਹੈ 1807 ਖਿਡਾਰੀਆਂ ਨੂੰ ਸਨਮਾਨਿਤ, 5.94 ਕਰੋੜ ਦੀ ਇਨਾਮੀ ਰਾਸ਼ੀ ਵੰਡਣਗੇ ਮੁੱਖ ਮੰਤਰੀ ਮਾਨ

ਪੰਜਾਬ ਸਰਕਾਰ ਕਰਨ ਜਾ ਰਹੀ ਹੈ 1807 ਖਿਡਾਰੀਆਂ ਨੂੰ ਸਨਮਾਨਿਤ, 5.94 ਕਰੋੜ ਦੀ ਇਨਾਮੀ ਰਾਸ਼ੀ ਵੰਡਣਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਸਰਕਾਰ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਪਿਛਲੇ ਪੰਜ ਸਾਲਾਂ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਆਪਣੇ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਤੋਂ ਬਠਿੰਡਾ ਵਿਖੇ ਸ਼ੁਰੂ ਹੋ ਰਹੇ ‘ਖੇਡਾਂ ਵਤਨ ਪੰਜਾਬ ਦੀਆ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਦੌਰਾਨ ਅਜਿਹੇ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਰਾਸ਼ੀ ਵੰਡਣਗੇ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਸੂਬੇ ਵਿੱਚ ਕਈ ਅਜਿਹੇ ਖਿਡਾਰੀ ਹਨ ਜਿਨ੍ਹਾਂ ਨੂੰ ਤਮਗੇ ਜਿੱਤਣ ਦੇ ਬਾਵਜੂਦ ਪਿਛਲੇ ਪੰਜ ਸਾਲਾਂ ਤੋਂ ਨਕਦ ਇਨਾਮੀ ਰਾਸ਼ੀ ਨਹੀਂ ਮਿਲੀ ਹੈ। ਖੇਡ ਵਿਭਾਗ ਨੇ 2017 ਤੋਂ ਹੁਣ ਤੱਕ 1807 ਅਜਿਹੇ ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਦੀ ਕੁੱਲ ਇਨਾਮੀ ਰਾਸ਼ੀ 5,94,45,400 ਰੁਪਏ (5.94 ਕਰੋੜ) ਹੈ। ਇਨ੍ਹਾਂ ਖਿਡਾਰੀਆਂ ਨੇ ਰਾਜ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਤਗਮੇ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ।

ਨਗਦ ਇਨਾਮ ਨਾਲ ਸਨਮਾਨਿਤ ਕੀਤੇ ਜਾਣ ਵਾਲੇ 1807 ਖਿਡਾਰੀਆਂ ਦੇ ਵੇਰਵੇ ਜਾਰੀ ਕਰਦੇ ਹੋਏ ਮੀਤ ਹੇਅਰ ਨੇ ਦੱਸਿਆ ਕਿ 2017-18 ਦੇ 997 ਖਿਡਾਰੀਆਂ ਨੂੰ 1.58 ਕਰੋੜ, 2018-19 ਦੇ 135 ਖਿਡਾਰੀਆਂ ਨੂੰ 47.96 ਲੱਖ, 2019-20 ਦੇ 287 ਖਿਡਾਰੀਆਂ ਨੂੰ 1.950 ਕਰੋੜ ਰੁਪਏ ਮਿਲੇ ਹਨ। 2020-21 ਦੇ 51 ਖਿਡਾਰੀਆਂ ਨੂੰ, 2021-22 ਦੇ 203 ਖਿਡਾਰੀਆਂ ਨੂੰ 1.32 ਕਰੋੜ ਰੁਪਏ ਅਤੇ ਪਿਛਲੇ ਸਾਲ ਹੋਈਆਂ 36ਵੀਆਂ ਰਾਸ਼ਟਰੀ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ 10 ਖਿਡਾਰੀਆਂ ਨੂੰ 41 ਲੱਖ ਰੁਪਏ ਦਿੱਤੇ ਜਾਣਗੇ।

error: Content is protected !!