ਦੁਕਾਨ ‘ਚ ਲੱਗੀ ਅੱਗ ਨੇ ਪੂਰੀ ਇਮਾਰਤ ਨੂੰ ਲੈ ਲਿਆ ਕਬਜ਼ੇ ‘ਚ… ਚਾਰ ਲੋਕਾਂ ਦੀ ਹੋਈ ਮੌਤ

ਦੁਕਾਨ ‘ਚ ਲੱਗੀ ਅੱਗ ਨੇ ਪੂਰੀ ਇਮਾਰਤ ਨੂੰ ਲੈ ਲਿਆ ਕਬਜ਼ੇ ‘ਚ… ਚਾਰ ਲੋਕਾਂ ਦੀ ਹੋਈ ਮੌਤ

ਮਹਾਰਾਸ਼ਟਰ (ਵੀਓਪੀ ਬਿਊਰੋ): ਪੁਣੇ ਜ਼ਿਲੇ ਦੇ ਪਿੰਪਰੀ-ਚਿੰਚਵਾੜ ਦੇ ਪੂਰਨ ਨਗਰ ਇਲਾਕੇ ‘ਚ ਬੁੱਧਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 5 ਵਜੇ ਇਕ ਰਿਹਾਇਸ਼ੀ ਇਮਾਰਤ ਦੀ ਹੇਠਲੀ ਮੰਜ਼ਿਲ ‘ਤੇ ਸਥਿਤ ਇਕ ਬਿਜਲੀ ਦੀ ਦੁਕਾਨ ‘ਚ ਅੱਗ ਲੱਗ ਗਈ, ਜਿਸ ਨੇ ਕੁਝ ਸਮੇਂ ‘ਚ ਹੀ ਇਮਾਰਤ ਦੀਆਂ ਕਈ ਮੰਜ਼ਿਲਾਂ ਨੂੰ ਆਪਣੀ ਲਪੇਟ ‘ਚ ਲੈ ਲਿਆ |

ਦੁਕਾਨ ਤੋਂ ਅੱਗ ਦੀਆਂ ਉੱਚੀਆਂ ਲਪਟਾਂ ਉੱਠਦੀਆਂ ਦੇਖ ਕੇ ਅਤੇ ਧੂੰਏਂ ਦੇ ਬੱਦਲ ਦੇਖ ਆਸਪਾਸ ਦੇ ਲੋਕ ਸਹਿਮ ਗਏ। ਘਟਨਾ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।

ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਪੁਲਿਸ ਅਤੇ ਬਚਾਅ ਟੀਮਾਂ ਨੇ ਵੀ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ

error: Content is protected !!