ਲੋਕ ਸਭਾ ਚੋਣਾਂ ‘ਚ ਭਾਜਪਾ ਨਾਲ ਗੱਠਜੋੜ ਬਾਰੇ ਸੁਖਬੀਰ ਬਾਦਲ ਨੇ ਕਹਿ’ਤੀ ਵੱਡੀ ਗੱਲ

ਲੋਕ ਸਭਾ ਚੋਣਾਂ ‘ਚ ਭਾਜਪਾ ਨਾਲ ਗੱਠਜੋੜ ਬਾਰੇ ਸੁਖਬੀਰ ਬਾਦਲ ਨੇ ਕਹਿ’ਤੀ ਵੱਡੀ ਗੱਲ

ਚੰਡੀਗੜ੍ਹ (ਵੀਓਪੀ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਅਗਲੀਆਂ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਕੋਲ ਕਈ ਵਿਕਲਪ ਹਨ। ਉਸ ਪਾਰਟੀ ਨਾਲ ਗਠਜੋੜ ਕੀਤਾ ਜਾਵੇਗਾ, ਜਿਸ ਦਾ ਪੰਜਾਬ ਨੂੰ ਫਾਇਦਾ ਹੋਵੇਗਾ। ਇਸ ਦੌਰਾਨ ਦੇਖਣਾ ਇਹ ਵੀ ਰਹੇਗਾ ਕਿ ਭਾਜਪਾ ਨਾਲ ਅਕਾਲੀ ਦਲ ਦਾ ਗੱਠਜੋੜ ਹੋ ਸਕਦਾ ਹੈ ਕਿ ਨਹੀਂ।

ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਾਂਗਰਸ ਸਰਕਾਰ ਨੇ ਪੰਜਾਬ ਦਾ ਅੱਧਾ ਪਾਣੀ ਰਾਜਸਥਾਨ ਨੂੰ ਦਿੱਤਾ ਪਰ ਹੜ੍ਹਾਂ ਦੌਰਾਨ ਪੰਜਾਬ ਦਾ ਨੁਕਸਾਨ ਹੁੰਦਾ ਹੈ। ਰਾਜਸਥਾਨ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮੌਜਾਂ ਮਾਣ ਰਿਹਾ ਹੈ, ਜਦਕਿ ਪੰਜਾਬ ਮੁਸੀਬਤ ਵਿੱਚ ਹੈ। ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਸਾਰੇ ਪੁਰਾਣੇ ਠੇਕੇ ਰੱਦ ਕਰ ਦਿੱਤੇ ਜਾਣਗੇ। ਜਿਨ੍ਹਾਂ ਰਾਜਾਂ ਵਿੱਚੋਂ ਦਰਿਆ ਵਗਦੇ ਹਨ, ਉਨ੍ਹਾਂ ਦੇ ਪਾਣੀ ਉੱਤੇ ਅਧਿਕਾਰ ਹਨ। ਰਿਪੇਰੀਅਨ ਅਧਿਕਾਰਾਂ ਤੋਂ ਬਿਨਾਂ ਕੀਤੇ ਗਏ ਸਮਝੌਤੇ ਰੱਦ ਕੀਤੇ ਜਾਣੇ ਚਾਹੀਦੇ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਕਰੀਬ 10 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਪਰ ਪੰਜਾਬ ਸਰਕਾਰ ਨੇ ਸਿਰਫ਼ 186 ਕਰੋੜ ਰੁਪਏ ਹੀ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਸਰਕਾਰ ਨੂੰ ਵੀ 5 ਹਜ਼ਾਰ ਕਰੋੜ ਰੁਪਏ ਅਤੇ ਹਰਿਆਣਾ ਸਰਕਾਰ ਨੂੰ ਵੀ ਵਿੱਤੀ ਮਦਦ ਦੇਣੀ ਚਾਹੀਦੀ ਹੈ, ਪਰ ਦੋਵੇਂ ਸੂਬਾ ਸਰਕਾਰਾਂ ਚੁੱਪ ਬੈਠੀਆਂ ਹਨ।

ਸੁਖਬੀਰ ਬਾਦਲ ਨੇ ‘ਆਪ’ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਕਰਜ਼ਾ ਵੀ ਮੁਆਫ ਕੀਤਾ ਜਾਵੇ। ਅਜਿਹਾ ਨਾ ਹੋਣ ‘ਤੇ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਦੀ ਚਿਤਾਵਨੀ ਵੀ ਦਿੱਤੀ ਗਈ।

ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਮਝਦੇ ਹਨ ਕਿ ਸਰਕਾਰਾਂ ਇਸ ਤਰ੍ਹਾਂ ਨਹੀਂ ਚਲਦੀਆਂ ਕਿ ਉਹ ਜਿਸ ਨੂੰ ਚਾਹੇ ਨੌਕਰੀ ‘ਤੇ ਰੱਖ ਲੈਣ ਅਤੇ ਜਿਸ ਨੂੰ ਚਾਹੇ ਨੌਕਰੀ ‘ਤੇ ਰੱਖ ਦੇਣ।

error: Content is protected !!