ਪੰਜਾਬ ਵਿਚ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਵਾਲੇ ISI ਨਾਲ ਸਬੰਧਤ ਗਿਰੋਹ ਦੇ ਛੇ ਮੈਂਬਰ ਗ੍ਰਿਫ਼ਤਾਰ, ਪਟਿਆਲਾ ਵਿਚ ਦੋਹਰੇ ਕਤਲ ਕਾਂਡ ਨੂੰ ਦਿੱਤਾ ਸੀ ਅੰਜਾਮ

ਪੰਜਾਬ ਵਿਚ ਟਾਰਗੇਟ ਕਿਲਿੰਗਜ਼ ਨੂੰ ਅੰਜਾਮ ਦੇਣ ਵਾਲੇ ISI ਨਾਲ ਸਬੰਧਤ ਗਿਰੋਹ ਦੇ ਛੇ ਮੈਂਬਰ ਗ੍ਰਿਫ਼ਤਾਰ, ਪਟਿਆਲਾ ਵਿਚ ਦੋਹਰੇ ਕਤਲ ਕਾਂਡ ਨੂੰ ਦਿੱਤਾ ਸੀ ਅੰਜਾਮ

ਵੀਓਪੀ ਬਿਊਰੋ, ਜਲੰਧਰ/ਮੋਹਾਲੀ- ਪੰਜਾਬ ਵਿਚ ਵਾਰਦਾਤਾਂ ਨੂੰ ਅੰਜਾਮ ਦਿੰਦੇ ਆ ਰਹੇ ਆਈਐਸਆਈ ਨਾਲ ਸਬੰਧਤ ਇਕ ਗਿਰੋਹ ਦੇ ਛੇ ਮੈਂਬਰਾਂ ਨੂੰ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਪੁਲਿਸ ਦੀ ਮਦਦ ਨਾਲ ਗ੍ਰਿਫ਼ਤਾਰ ਕੀਤਾ ਹੈ। ਇਹ ਗਿਰੋਹ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ, ਜੋ ਪਾਕਿਸਤਾਨ ਭੱਜ ਗਿਆ ਸੀ ਅਤੇ ਉਥੋਂ ਮਿਲੀਆਂ ਹਦਾਇਤਾਂ ‘ਤੇ ਹੀ ਇਹ ਗਿਰੋਹ ਪੰਜਾਬ ‘ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।


ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਟਵਿੱਟਰ ਜ਼ਰੀਏ ਦਿੰਦਿਆਂ ਦੱਸਿਆ ਕਿ ਹਰਵਿੰਦਰ ਸਿੰਘ ਉਰਫ਼ ਰਿੰਦਾ ਗੈਂਗ ਨਾਲ ਜੁੜੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਨੇ ਅਪ੍ਰੈਲ 2023 ‘ਚ ਪਟਿਆਲਾ ‘ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਿਰੋਹ ਫਰਾਰ ਚੱਲ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਜੇ ਵੀ ਪੰਜਾਬ ਵਿਚ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।


ਪੰਜਾਬ ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਅੰਦਾਜ਼ਾ ਹੈ ਕਿ ਮੁਲਜ਼ਮ ਆਉਣ ਵਾਲੇ ਦਿਨਾਂ ਵਿੱਚ ਹੋਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

error: Content is protected !!