ਰੱਖੜੀ ਦੇ ਤਿਉਹਾਰ ਮੌਕੇ ਭਰਾ-ਭੈਣ ਵਿਚ ਖੂਨੀ ਝੜਪ, ਭੈਣ ਦੀ ਹੋ ਗਈ ਮੌਤ

ਰੱਖੜੀ ਦੇ ਤਿਉਹਾਰ ਮੌਕੇ ਭਰਾ-ਭੈਣ ਵਿਚ ਖੂਨੀ ਝੜਪ, ਭੈਣ ਦੀ ਹੋ ਗਈ ਮੌਤ


ਵੀਓਪੀ ਬਿਊਰੋ, ਜਲੰਧਰ–ਰੱਖੜੀ ਦੇ ਤਿਉਹਾਰ ਉਤੇ ਇਕ ਭਰਾ ਭੈਣ ਸੁਰੱਖਿਆ ਕਰਨ ਦਾ ਵਾਅਦਾ ਕਰਦਾ ਹੈ ਪਰ ਜਲੰਧਰ ਦੀ ਮਿੱਠਾਪੁਰ ਰੋਡ ’ਤੇ ਰੌਕੀ ਕਾਲੋਨੀ ਵਿਚ ਰੱਖੜੀ ਦੇ ਤਿਉਹਾਰ ਵਾਲੇ ਦਿਨ ਇਕ ਭਰਾ ਨੇ ਚੱਲ ਰਹੇ ਘਰੇਲੂ ਝਗੜੇ ਦੌਰਾਨ ਆਪਣੀ ਭੈਣ ਨੂੰ ਧੱਕਾ ਮਾਰ ਦਿੱਤਾ, ਜਿਸ ਦੀ ਡਿੱਗਣ ਨਾਲ ਮੌਤ ਹੋ ਗਈ। ਔਰਤ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਸੂਚਨਾ ਮਿਲਦਿਆਂ ਹੀ ਤੁਰੰਤ ਥਾਣਾ ਨੰਬਰ 7 ਦੀ ਪੁਲਿਸ ਮੌਕੇ ਉਤੇ ਪੁੱਜੀ, ਪੁਲਿਸ ਨੇ ਮ੍ਰਿਤਕਾ ਦੇ ਪਤੀ ਦੇ ਬਿਆਨਾਂ ’ਤੇ ਔਰਤ ਦੇ ਭਰਾ ਅਤੇ 2 ਹੋਰਨਾਂ ਲੋਕਾਂ ਖ਼ਿਲਾਫ਼ ਧਾਰਾ 304 ਅਧੀਨ ਕੇਸ ਦਰਜ ਕਰ ਲਿਆ ਹੈ।ਥਾਣਾ ਨੰਬਰ 7 ਦੇ ਸਬ-ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਜਿਉਂ ਹੀ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਆਪਣੀ ਟੀਮ ਦੇ ਨਾਲ ਮੌਕੇ ’ਤੇ ਪੁੱਜੇ ਅਤੇ ਮ੍ਰਿਤਕਾ ਪੁਸ਼ਪਾ ਪਤਨੀ ਦਿਨੇਸ਼ ਕੁਮਾਰ ਨਿਵਾਸੀ ਰੌਕੀ ਕਾਲੋਨੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾਇਆ। ਉਨ੍ਹਾਂ ਕਿਹਾ ਕਿ ਪੁਸ਼ਪਾ ਦਾ ਆਪਣੇ ਭਰਾ ਨਾਲ ਝਗੜਾ ਚੱਲ ਰਿਹਾ ਸੀ, ਜਿਸ ਕਾਰਨ ਦੋਵਾਂ ਵਿਚ ਪਹਿਲਾਂ ਤਾਂ ਬਹਿਸ ਹੋਈ ਅਤੇ ਗੱਲ ਹੱਥੋਪਾਈ ’ਤੇ ਪਹੁੰਚ ਗਈ। ਇਸੇ ਦੌਰਾਨ ਪੁਸ਼ਪਾ ਦੇ ਭਰਾ ਨੇ ਉਸ ਨੂੰ ਧੱਕਾ ਦੇ ਦਿੱਤਾ, ਜਿਸ ਦੇ ਸਿਰ ’ਤੇ ਸੱਟ ਲੱਗਣ ਨਾਲ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ।ਸਬ-ਇੰਸਪੈਕਟਰ ਨੇ ਅੱਗੇ ਕਿਹਾ ਕਿ ਮੁਲਜ਼ਮ ਹਾਲੇ ਫਰਾਰ ਹਨ। ਨਾਮਜ਼ਦ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।

error: Content is protected !!