Skip to content
Saturday, January 18, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
September
1
5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆ ਵਿਜੀਲੈਂਸ ਬਿਊਰੋ ਦੇ ਅੜਿੱਕੇ ਆਏ ਐਕਸੀਅਨ ਤੇ ਐੱਸ. ਡੀ. ਓ
Crime
Latest News
National
Punjab
5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆ ਵਿਜੀਲੈਂਸ ਬਿਊਰੋ ਦੇ ਅੜਿੱਕੇ ਆਏ ਐਕਸੀਅਨ ਤੇ ਐੱਸ. ਡੀ. ਓ
September 1, 2023
Voice of Punjab
5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆ ਵਿਜੀਲੈਂਸ ਬਿਊਰੋ ਦੇ ਅੜਿੱਕੇ ਆਏ ਐਕਸੀਅਨ ਤੇ ਐੱਸ. ਡੀ. ਓ
ਚੰਡੀਗੜ੍ਹ (ਵੀਓਪੀ ਬਿਊਰੋ)- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਰਿਸ਼ਵਤ ਲੈਂਦੇ ਹੋਏ ਫੜੇ ਗਏ ਮੁਲਜ਼ਮਾਂ ਦੀ ਪਛਾਣ ਸਰਤਾਜ ਸਿੰਘ ਰੰਧਾਵਾ, ਐਕਸੀਅਨ, ਹੁਸ਼ਿਆਰਪੁਰ ਅਤੇ ਐਸ.ਡੀ.ਓ ਦਸੂਹਾ ਹਰਜਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਦੇ ਵਸਨੀਕ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ ’ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਰਕਾਰ ਵੱਲੋਂ ਨਿਰਧਾਰਤ 41,10,117 ਰੁਪਏ ਦੀ ਫੀਸ ਵੀ ਸਬੰਧਤ ਵਿਭਾਗ ਕੋਲ ਜਮ੍ਹਾਂ ਕਰਵਾਈ ਸੀ। ਇਸ ਤੋਂ ਬਾਅਦ ਉਸ ਦੇ ਧਿਆਨ ਵਿਚ ਆਇਆ ਕਿ ਜਿਸ ਜ਼ਮੀਨ ਲਈ ਉਸ ਨੇ ਫੀਸ ਅਦਾ ਕੀਤੀ ਸੀ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਦੇ ਤਬਾਦਲੇ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਅਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲਿਆ ਸੀ।
ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ‘ਤੇ ਐਕਸੀਅਨ ਨੇ ਕਿਹਾ ਕਿ ਐੱਸ.ਡੀ.ਓ. ਹਰਜਿੰਦਰ ਸਿੰਘ ਨਾਲ ਗੱਲਬਾਤ ਕਰਨਗੇ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਬਾਅਦ ਮੁਲਜ਼ਮ ਐੱਸ.ਡੀ.ਓ. ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਤਬਦੀਲ ਕਰਨ ਬਦਲੇ 12 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਬਾਅਦ ‘ਚ ਦੋਸ਼ੀ ਐੱਸ.ਡੀ.ਓ. 8 ਲੱਖ ਰੁਪਏ ‘ਚ ਸਹਿਮਤੀ ਬਣੀ।
ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐੱਸ.ਡੀ.ਓ. ਹਰਜਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਚ ਐਫ.ਆਈ.ਆਰ ਨੰ. ਦੀ ਧਾਰਾ 22 ਤਹਿਤ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Post navigation
ਹਾਈ ਕੋਰਟ ਦੀ ਫਟਕਾਰ ਤੋਂ ਬਾਅਦ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲੈਣਾ ਪਿਆ ਤਾਂ ਪੰਜਾਬ ਸਰਕਾਰ ਨੇ ਪੰਚਾਇਤ ਵਿਭਾਗ ਦੇ 2 ਸੀਨੀਅਰ ਅਧਿਕਾਰੀ ਕੀਤੇ ਸਸਪੈਂਡ
ਮਾਂ ਦੀ ਗੋਦ ‘ਚੋਂ 8 ਮਹੀਨੇ ਦੀ ਬੱਚੀ ਨੂੰ ਚੁੱਕ ਕੇ ਭੱਜਿਆ ਨੌਜਵਾਨ, ਲੋਕਾਂ ਨੇ ਪਿੱਛਾ ਕੀਤਾ ਤਾਂ ਫਰਸ਼ ‘ਤੇ ਸੁੱਟ ਕੇ ਮਾਰ’ਤੀ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us