ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ ਵਿਚ ਇੰਨੀ ਜਬਰਦਸਤ ਹੋਈ ਟੱਕਰ ਕਿ ਉਡ ਗਏ ਕਾਰ ਦੇ ਪਰਖੱਚੇ, ਨਕੋਦਰ ਡੇਰੇ ਮੱਥਾ ਟੇਕਣ ਜਾ ਰਹੇ ਕਾਰ ਸਵਾਰ ਚਾਰ ਨੌਜਵਾਨਾਂ ਦੀ ਦਰਦਨਾਕ ਮੌਤ

ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ ਵਿਚ ਇੰਨੀ ਜਬਰਦਸਤ ਹੋਈ ਟੱਕਰ ਕਿ ਉਡ ਗਏ ਕਾਰ ਦੇ ਪਰਖੱਚੇ, ਨਕੋਦਰ ਡੇਰੇ ਮੱਥਾ ਟੇਕਣ ਜਾ ਰਹੇ ਕਾਰ ਸਵਾਰ ਚਾਰ ਨੌਜਵਾਨਾਂ ਦੀ ਦਰਦਨਾਕ ਮੌਤ


ਵੀਓਪੀ ਬਿਊਰੋ, ਮਹਿਲ ਕਲਾਂ: ਨਕੋਦਰ ਡੇਰੇ ਮੱਥਾ ਟੇਕਣ ਲਈ ਜਾ ਰਹੇ ਕਾਰ ਸਵਾਰਾਂ ਨਾਲ ਵੱਡਾ ਹਾਦਸਾ ਵਾਪਰ ਗਿਆ। ਕਾਰ ਦੀ ਇੱਟਾਂ ਨਾਲ ਲੱਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਚਾਰ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਬਰਨਾਲਾ-ਲੁਧਿਆਣਾ ਮੁੱਖ ਪਿੰਡ ਭੱਦਲਵੱਢ ਵਿਖੇ ਸ਼ੁੱਕਰਵਾਰ ਸਵੇਰੇ 5 ਵਜੇ ਦੇ ਕਰੀਬ ਇਹ ਸੜਕ ਹਾਦਸਾ ਵਾਪਰਿਆ |

ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਬਲਦੇਵ ਸਿੰਘ ਮਾਨ ਨੇ ਦੱਸਿਆ ਕਿ ਵਿਕਾਸ ਪੁੱਤਰ ਦਿਆਨੰਦ ਵਾਸੀ 12 ਕੁਆਰਟਰ ਰੋਡ ਹਿਸਾਰ, ਅੰਮਿ੍ਤਪਾਲ ਪੁੱਤਰ ਚਰਨਜੀਤ ਵਾਸੀ ਹਿਸਾਰ,ਸੋਨੂ ਬਤਰਾ ਵਾਸੀ ਹਿਸਾਰ ਤੇ ਇੱਕ 11 ਸਾਲ ਦੇ ਕਰੀਬ ਉਮਰ ਦੇ ਬੱਚੇ ਨਾਲ ਰਾਤੀ 12 ਵਜੇ ਕਰੀਬ ਹਿਸਾਰ ਤੋਂ ਨਕੋਦਰ ਡੇਰੇ ਮੱਥਾ ਟੇਕਣ ਲਈ ਰਵਾਨਾ ਹੋਏ ਸਨ | ਜਦੋਂ ਸਵੇਰੇ 5 ਵਜੇ ਦੇ ਕਰੀਬ ਉਹ ਪਿੰਡ ਭੱਦਲਵੱਢ ਵਿਖੇ ਪੁੱਜੇ ਤਾਂ ਅੱਗੇ ਜਾ ਰਹੀ ਇੱਟਾਂ ਨਾਲ ਭਰੀ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ | ਇਸ ਹਾਦਸੇ ‘ਚ ਕਾਰ ਸਵਾਰ ਚਾਰੋਂ ਵਿਅਕਤੀਆਂ ਦੀ ਮੌਤ ਹੋ ਗਈ | ਉਨ੍ਹਾਂ ਦਾ ਦੱਸਿਆ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ |

error: Content is protected !!