ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਮਾਤਾ ਦਾ ਹੋਇਆ ਦੇਹਾਂਤ, ਵਿਧਾਇਕ ਨੇ ‘ਮੇਰੀ ਮਾਂ ਮੇਰਾ ਰੱਬ’ ਕਹਿ ਕੇ ਦਿੱਤੀ ਸ਼ਰਧਾਂਜਲੀ, ਇਲਾਕੇ ਸੋਗ ਦੀ ਲਹਿਰ

ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਮਾਤਾ ਦਾ ਹੋਇਆ ਦੇਹਾਂਤ, ਵਿਧਾਇਕ ਨੇ ‘ਮੇਰੀ ਮਾਂ ਮੇਰਾ ਰੱਬ’ ਕਹਿ ਕੇ ਦਿੱਤੀ ਸ਼ਰਧਾਂਜਲੀ, ਇਲਾਕੇ ਸੋਗ ਦੀ ਲਹਿਰ


ਵੀਓਪੀ ਬਿਊਰੋ, ਹੁਸ਼ਿਆਰਪੁਰ-ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਰਵਜੋਤ ਸਿੰਘ ਦੇ ਮਾਤਾ ਸੁਰਿੰਦਰ ਕੌਰ (76) ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਇਸ ਡੂੰਘੇ ਸਦਮੇ ਬਾਰੇ ਜਾਣਕਾਰੀ ਖੁਦ ਵਿਧਾਇਕ ਨੇ ਆਪਣੀ ਫੇਸਬੁੱਕ ਪੋਸਟ ਪਾ ਕੇ ਸਾਂਝੀ ਕੀਤੀ ਹੈ। ਡਾ. ਰਵਜੋਤ ਸਿੰਘ ਨੇ ‘ਮੇਰੀ ਮਾਂ ਮੇਰਾ ਰੱਬ’ ਸ਼ਬਦ ਬੋਲ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।


ਪਰਿਵਾਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਦੁਪਹਿਰ 12 ਵਜੇ ਹਰਿਆਣਾ ਰੋਡ ਸਥਿਤ ਸ਼ਿਵਪੁਰੀ ਵਿਖੇ ਅੰਤਿਮ ਸਸਕਾਰ ਦੀ ਰਸਮ ਅਦਾ ਕੀਤੀ ਜਾਵੇਗੀ। ਵਿਧਾਇਕ ਡਾ. ਰਵਜੋਤ ਸਿੰਘ ਦੀ ਮਾਤਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਨ ਪਿੱਛੋਂ ਹਲਕੇ ਵਿਚ ਸੋਗ ਦੀ ਲਹਿਰ ਹੈ। ਸਵੇਰ ਤੋਂ ਵੱਖ-ਵੱਖ ਸਮਾਜਿਕ, ਧਾਰਮਿਕ ਤੇ ਸਿਆਸੀ ਸ਼ਖਸੀਅਤਾਂ ਲਗਾਤਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਨਿਵਾਸ ਅਸਥਾਨ ਪੁੱਜ ਰਹੀਆਂ ਹਨ ਤੇ ਵਿਧਾਇਕ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

error: Content is protected !!