ਅੰਮ੍ਰਿਤਸਰ ਵਿਚ ਸੀਨੀਅਰ ਕਾਂਸਟੇਬਲ ਨੇ ਖੁਦ ਨੂੰ ਮਾਰੀ ਗੋਲੀ, ਆਵਾਜ਼ ਸੁਣ ਪਤਨੀ ਭੱਜੀ ਆਈ ਪਰ ਉਦੋਂ ਤਕ ਹੋ ਚੁੱਕੀ ਸੀ ਮੌਤ

ਅੰਮ੍ਰਿਤਸਰ ਵਿਚ ਸੀਨੀਅਰ ਕਾਂਸਟੇਬਲ ਨੇ ਖੁਦ ਨੂੰ ਮਾਰੀ ਗੋਲੀ, ਆਵਾਜ਼ ਸੁਣ ਪਤਨੀ ਭੱਜੀ ਆਈ ਪਰ ਉਦੋਂ ਤਕ ਹੋ ਚੁੱਕੀ ਸੀ ਮੌਤ


ਵੀਓਪੀ ਬਿਊਰੋ, ਅੰਮ੍ਰਿਤਸਰ : ਅੰਮ੍ਰਿਤਸਰ ਅਸਲਾ ਬ੍ਰਾਂਚ ’ਚ ਤਾਇਨਾਤ ਸੀਨੀਅਰ ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਖਤਮ ਕਰ ਲਈ। ਜਾਣਕਾਰੀ ਅਨੁਸਾਰ ਪੁਲਿਸ ਮੁਲਾਜ਼ਮ ਰਮਿੰਦਰਪਾਲ ਸਿੰਘ ਉਰਫ਼ ਸੰਨੀ (32) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ਼ ਸੁਣਦੇ ਹੀ ਉਸ ਦੀ ਪਤਨੀ ਉਸ ਵੱਲ ਭੱਜੀ। ਜਦੋਂ ਉਸ ਨੇ ਦੇਖਿਆ ਤਾਂ ਉਸ ਦਾ ਪਤੀ ਖ਼ੂਨ ਨਾਲ ਲੱਥਪੱਥ ਪਿਆ ਸੀ। ਉਸ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਜਿਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਤਫ਼ਤੀਸ਼ ਸ਼ੁਰੂ ਕਰ ਦਿਤੀ ਹੈ।


ਮਿਲੀ ਜਾਣਕਾਰੀ ਅਨੁਸਾਰ ਰਮਿੰਦਰਪਾਲ ਦੀ ਪਤਨੀ ਆਪਣੇ ਬੱਚਿਆਂ ਨਾਲ ਦੂਜੇ ਕਮਰੇ ’ਚ ਸੌਂ ਰਹੀ ਸੀ, ਜਦੋਂ ਰਾਤ ਕਰੀਬ 12 ਵਜੇ ਅਚਾਨਕ ਉਸ ਨੂੰ ਰਮਿੰਦਰਪਾਲ ਦੇ ਕਮਰੇ ’ਚੋਂ ਗੋਲ਼ੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਹ ਅੰਦਰ ਭੱਜੀ। ਉਸ ਨੇ ਕਮਰੇ ’ਚ ਰਮਿੰਦਰਪਾਲ ਨੂੰ ਖ਼ੂਨ ਨਾਲ ਲੱਥਪੱਥ ਪਈ ਸੀ। ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿਤੀ।


ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਥਾਣਾ ਛੇਹਰਟਾ ਮੁਖੀ ਸਬ ਇੰਸਪੈਕਟਰ ਨਿਸ਼ਾਨ ਸਿੰਘ ਅਨੁਸਾਰ ਮ੍ਰਿਤਕ ਰਮਿੰਦਰਪਾਲ ਸਿੰਘ ਗੁਰੂ ਕੀ ਵਡਾਲੀ ਦਾ ਰਹਿਣ ਵਾਲਾ ਸੀ ਅਤੇ ਅਸਲਾ ਬ੍ਰਾਂਚ ਵਿਖੇ ਸੇਵਾਵਾਂ ਨਿਭਾ ਰਿਹਾ ਸੀ।

error: Content is protected !!