ਸੁਖਬੀਰ ਬਾਦਲ ਦੇ ਕਾਫਲੇ ‘ਤੇ ਪਥਰਾਅ, ਅਕਾਲੀ ਵਰਕਰਾਂ ਨੇ ਪੱਥਰ ਮਾਰਨ ਵਾਲਿਆਂ ਨੂੰ ਫੜ ਕੇ ਚਾੜਿਆ ਕੁਟਾਪਾ

ਸੁਖਬੀਰ ਬਾਦਲ ਦੇ ਕਾਫਲੇ ‘ਤੇ ਪਥਰਾਅ, ਅਕਾਲੀ ਵਰਕਰਾਂ ਨੇ ਪੱਥਰ ਮਾਰਨ ਵਾਲਿਆਂ ਨੂੰ ਫੜ ਕੇ ਚਾੜਿਆ ਕੁਟਾਪਾ

ਫਰੀਦਕੋਟ (ਵੀਓਰੀ ਬਿਊਰੋ)— ਸ਼ਨੀਵਾਰ ਨੂੰ ਫਰੀਦਕੋਟ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਰੋਸ ਪ੍ਰਦਰਸ਼ਨ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਸੁਖਬੀਰ ਬਾਦਲ ਦੇ ਕਾਫਲੇ ‘ਤੇ ਪਥਰਾਅ ਵੀ ਕੀਤਾ ਗਿਆ।

ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਕੋਟਕਪੂਰਾ ਗੋਲੀ ਕਾਂਡ ‘ਚ ਪੇਸ਼ ਹੋਏ ਸਨ। ਇਸ ਦੌਰਾਨ ਉਸ ਦਾ ਵਿਰੋਧ ਕੀਤਾ ਗਿਆ। ਭਾਰਤੀ ਨੌਜਵਾਨ ਸਭਾ ਦੇ ਆਗੂ ਨੌਨਿਹਾਲ ਸਿੰਘ ਨੇ ਦੱਸਿਆ ਕਿ ਸੁਖਬੀਰ ਬਾਦਲ ਦਾ ਪਿੰਡ ਦੀਪ ਸਿੰਘ ਵਾਲਾ ਵਿੱਚ ਪ੍ਰੋਗਰਾਮ ਸੀ। ਇਸ ਦੇ ਮੱਦੇਨਜ਼ਰ ਨੌਜਵਾਨ ਸਭਾ ਦੇ ਮੈਂਬਰਾਂ ਵੱਲੋਂ ਬਾਦਲ ਦੇ ਕਾਫਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਕਾਫਲੇ ਦੇ ਵਾਹਨਾਂ ਨੂੰ ਉਨ੍ਹਾਂ ਉਪਰੋਂ ਭਜਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਦੇ ਲੋਕਾਂ ਦੀ ਕੁੱਟਮਾਰ ਕੀਤੀ ਗਈ। ਇਸ ਦੌਰਾਨ ਕੁਝ ਸ਼ਰਾਰਤੀ ਅਨਸਰ ਅਕਾਲੀ ਵਰਕਰਾਂ ਦੇ ਹੱਥ ਆ ਗਏ ਤਾਂ ਉਨ੍ਹਾਂ ਦੀ ਖੂਬ ਛਿੱਤਰ ਪਰੇਡ ਕੀਤੀ ਗਈ।

error: Content is protected !!