ਭਾਜਪਾ ਦੇ ਘੱਟ ਗਿਣਤੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਦੀ ਕਰਤੂਤ, ਨਾਬਾਲਿਗਾ ਨਾਲ ਕੀਤਾ ਜਬਰ-ਜਨਾਹ, ਵਿਰੋਧ ਕਰਨ ਉਤੇ ਪਿਤਾ ਦੀ ਕਰ ਦਿੱਤੀ ਹੱਤਿਆ, ਪੁਲਿਸ ਨੇ ਮਾਮਲਾ ਕੀਤਾ ਦਰਜ

ਭਾਜਪਾ ਦੇ ਘੱਟ ਗਿਣਤੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਦੀ ਕਰਤੂਤ, ਨਾਬਾਲਿਗਾ ਨਾਲ ਕੀਤਾ ਜਬਰ-ਜਨਾਹ, ਵਿਰੋਧ ਕਰਨ ਉਤੇ ਪਿਤਾ ਦੀ ਕਰ ਦਿੱਤੀ ਹੱਤਿਆ, ਪੁਲਿਸ ਨੇ ਮਾਮਲਾ ਕੀਤਾ ਦਰਜ


ਵੀਓਪੀ ਬਿਊਰੋ, ਮਹਾਰਾਜਗੰਜ : ਭਾਜਪਾ ਆਗੂ ਨੇ ਨਾਬਾਲਿਗਾ ਲੜਕੀ ਨਾਲ ਜਬਰ ਜਨਾਹ ਕੀਤਾ । ਇਸ ਦੌਰਾਨ ਵਿਰੋਧ ਕਰਨ ਆਏ ਪਿਤਾ ਦੀ ਹੱਤਿਆ ਕਰ ਦਿੱਤੀ। ਇਨ੍ਹਾਂ ਦੋਸ਼ਾਂ ਹੇਠ ਉੱਤਰ ਪ੍ਰਦੇਸ਼ ਦੇ ਮਹਾਰਾਜਗੰਜ ਜ਼ਿਲ੍ਹੇ ਦੀ ਸਦਰ ਕੋਤਵਾਲੀ ਪੁਲਿਸ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਘੱਟ ਗਿਣਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਵਿਰੁੱਧ ਕੇਸ ਦਰਜ ਕੀਤਾ ਹੈ। ਅਨੁਸੂਚਿਤ ਜਾਤੀ (ਦਲਿਤ) ਨਾਲ ਸਬੰਧਤ ਇਕ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਅਤੇ ਵਿਰੋਧ ਕਰਨ ‘ਤੇ ਉਸ ਦੇ ਪਿਤਾ ਦੀ ਹੱਤਿਆ ਕਰਨ ਦੇ ਦੋਸ਼ ਵਿਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।


ਪੁਲਿਸ ਨੇ ਦੱਸਿਆ ਕਿ 17 ਸਾਲਾ ਬੱਚੀ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਸੂਮ ਰਜ਼ਾ ਰਾਹੀ ਖ਼ਿਲਾਫ਼ ਸਦਰ ਕੋਤਵਾਲੀ ਥਾਣੇ ‘ਚ ਜਬਰ ਜਨਾਹ ਅਤੇ ਕਤਲ, ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ), SC ST ਐਕਟ ਸਮੇਤ ਭਾਰਤੀ ਦੰਡਾਵਲੀ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਭਾਜਪਾ ਦੇ ਇਕ ਸੀਨੀਅਰ ਆਗੂ ਨੇ ਪੁਸ਼ਟੀ ਕੀਤੀ ਕਿ ਰਾਹੀ ਭਾਜਪਾ ਘੱਟ ਗਿਣਤੀ ਮੋਰਚਾ ਮਹਾਰਾਜਗੰਜ ਦੇ ਜ਼ਿਲ੍ਹਾ ਪ੍ਰਧਾਨ ਹਨ। ਪੁਲਿਸ ਮੁਤਾਬਕ ਪੀੜਤਾ ਨੇ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਾਉਂਦੇ ਹੋਏ ਕਿਹਾ ਕਿ ਮਾਂ ਦੀ ਮੌਤ ਤੋਂ ਬਾਅਦ ਉਸ ਦਾ ਪਿਤਾ, ਚਾਰ ਭੈਣਾਂ ਅਤੇ ਇਕ ਛੋਟਾ ਭਰਾ ਮਸੂਮ ਰਜ਼ਾ ਦੇ ਕੋਤਵਾਲੀ ਇਲਾਕੇ ‘ਚ ਸਥਿਤ ਇਕ ਕਿਰਾਏ ਦੇ ਮਕਾਨ ‘ਚ ਰਹਿੰਦੇ ਸਨ।

ਪੀੜਤਾ ਨੇ ਦੋਸ਼ ਲਾਇਆ ਕਿ ਬੀਤੀ 28 ਅਗਸਤ ਨੂੰ ਭਾਜਪਾ ਆਗੂ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਅਤੇ ਵਿਰੋਧ ਕਰਨ ਉਤੇ ਰਾਹੀ ਨੇ ਉਸ ਦੇ ਪਿਤਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਏ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸਦਰ ਦੇ ਸਰਕਲ ਅਫਸਰ (ਸੀਓ) ਅਜੇ ਸਿੰਘ ਚੌਹਾਨ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਮਸੂਮ ਰਜ਼ਾ ਰਾਹੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

error: Content is protected !!