ਢਿੱਲੋਂ ਭਰਾਵਾਂ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ‘ਚ ਨਾਮਜ਼ਦ SHO ਹੋਇਆ ਫਰਾਰ

ਢਿੱਲੋਂ ਭਰਾਵਾਂ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ‘ਚ ਨਾਮਜ਼ਦ SHO ਹੋਇਆ ਫਰਾਰ

 

ਵੀਓਪੀ ਬਿਊਰੋ – ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਵੀਰ ਦੇ ਖੁਦਕੁਸ਼ੀ ਮਾਮਲੇ ‘ਚ ਮੌਕੇ ‘ਤੇ ਮੌਜੂਦ SHO ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਹੁੰਦੇ ਹੀ ਫਰਾਰ ਹੋ ਗਏ ਹਨ। ਪੁਲਿਸ ਨੇ ਫਰਾਰ ਹੋਏ ਤਿੰਨ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ।

ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਵੀਰ ਨੇ ਥਾਣਾ ਡਵੀਜ਼ਨ ਨੰਬਰ 1 ਜਲੰਧਰ ਵਿਖੇ ਤਤਕਾਲੀ ਐਸਐਚਓ ਨਵਦੀਪ ਸਿੰਘ, ਮੁਨਸ਼ੀ ਬਲਵਿੰਦਰ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਵੱਲੋਂ ਤਸ਼ੱਦਦ ਅਤੇ ਜ਼ਲੀਲ ਕਰਨ ਤੋਂ ਬਾਅਦ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ। ਜਸ਼ਨਵੀਰ ਦੀ ਲਾਸ਼ ਤਿੰਨ ਦਿਨ ਪਹਿਲਾਂ ਖੇਤ ਵਿੱਚ ਦੱਬੀ ਹੋਈ ਮਿਲੀ ਸੀ ਪਰ ਮਾਨਵਜੀਤ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ।

ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਹੁੰਦੇ ਹੀ ਲਾਈਨ ‘ਚ ਮੌਜੂਦ ਤਿੰਨੋਂ ਪੁਲਿਸ ਮੁਲਾਜ਼ਮ ਪੁਲਿਸ ਲਾਈਨ ‘ਚੋਂ ਗਾਇਬ ਹੋ ਗਏ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਰੂਪੋਸ਼ ਹੋਣ ਤੋਂ ਬਾਅਦ ਤਿੰਨੋਂ ਲਗਾਤਾਰ ਕੁਝ ਵਕੀਲਾਂ ਦੇ ਸੰਪਰਕ ਵਿੱਚ ਹਨ ਅਤੇ ਅਗਾਊਂ ਜ਼ਮਾਨਤ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਤਿੰਨੋਂ ਜਲਦੀ ਹੀ ਆਪਣੇ ਵਕੀਲ ਰਾਹੀਂ ਕਪੂਰਥਲਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕਰ ਸਕਦੇ ਹਨ।

error: Content is protected !!