ਨਸ਼ੇ ਲਈ ਪੈਸੇ ਨਹੀਂ ਦਿੱਤੇ ਤਾਂ ਹਵਸੀ ਪਤੀ ਨੇ ਬੇਰਹਿਮੀ ਨਾਲ ਕਰ ਦਿੱਤਾ ਪਤਨੀ ਦਾ ਕ ਤ ਲ

ਨਸ਼ੇ ਲਈ ਪੈਸੇ ਨਹੀਂ ਦਿੱਤੇ ਤਾਂ ਹਵਸੀ ਪਤੀ ਨੇ ਬੇਰਹਿਮੀ ਨਾਲ ਕਰ ਦਿੱਤਾ ਪਤਨੀ ਦਾ ਕ ਤ ਲ

ਵੀਓਪੀ ਬਿਊਰੋ- ਫਰੀਦਕੋਟ ਜ਼ਿਲੇ ਦੇ ਹਰਗੋਬਿੰਦ ਨਗਰ ‘ਚ ਨਸ਼ੇ ਲਈ ਪੈਸੇ ਨਾ ਦੇਣ ‘ਤੇ ਨਸ਼ੇੜੀ ਪਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਸੰਦੀਪ ਕੌਰ (40) ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਛਿੰਦਰ ਸਿੰਘ ਵਾਸੀ ਪਿੰਡ ਜਲਾਲ (ਬਠਿੰਡਾ) ਦੇ ਬਿਆਨਾਂ ’ਤੇ ਮੁਲਜ਼ਮ ਨਿਰਮਲ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਛਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਭੈਣ ਸੰਦੀਪ ਕੌਰ ਦਾ ਵਿਆਹ ਕਰੀਬ 20 ਸਾਲ ਪਹਿਲਾਂ ਜੈਤੋ ਦੇ ਰਹਿਣ ਵਾਲੇ ਨਿਰਮਲ ਸਿੰਘ ਨਾਲ ਹੋਇਆ ਸੀ। ਨਿਰਮਲ ਸਿੰਘ ਨਸ਼ੇ ਦਾ ਆਦੀ ਹੈ ਅਤੇ ਅਕਸਰ ਘਰ ਵਿੱਚ ਝਗੜਾ ਕਰਦਾ ਰਹਿੰਦਾ ਸੀ। ਇਕ ਦਿਨ ਪਹਿਲਾਂ ਵੀ ਉਸ ਦੀ ਭੈਣ ਨੇ ਫੋਨ ਕਰਕੇ ਦੱਸਿਆ ਸੀ ਕਿ ਉਸ ਦਾ ਪਤੀ ਨਸ਼ੇ ਲਈ ਪੈਸੇ ਮੰਗਦਾ ਰਹਿੰਦਾ ਹੈ ਅਤੇ ਲੜਾਈ-ਝਗੜਾ ਕਰ ਰਿਹਾ ਹੈ।

ਛਿੰਦਰ ਸਿੰਘ ਨੇ ਬੁੱਧਵਾਰ ਨੂੰ ਜੈਤੋ ਆ ਕੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਇਸ ਦੌਰਾਨ ਨਿਰਮਲ ਸਿੰਘ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ।

ਜਾਂਚ ਅਧਿਕਾਰੀ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕਾ ਦੇ ਪਤੀ ਨਿਰਮਲ ਸਿੰਘ ਖ਼ਿਲਾਫ਼ ਥਾਣਾ ਜੈਤੋ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਮੈਡੀਕਲ ਕਾਲਜ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

error: Content is protected !!