ਭਾਜਪਾ ਨੇ ਨਿਮਿਸ਼ਾ ਮਹਿਤਾ ਸਮੇਤ ਪੰਜਾਬ ਦੇ ਚਾਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਿਆ, ਲਾਇਆ ਇਹ ਦੋਸ਼

ਭਾਜਪਾ ਨੇ ਨਿਮਿਸ਼ਾ ਮਹਿਤਾ ਸਮੇਤ ਪੰਜਾਬ ਦੇ ਚਾਰ ਆਗੂਆਂ ਨੂੰ ਪਾਰਟੀ ਵਿਚੋਂ ਕੱਢਿਆ, ਲਾਇਆ ਇਹ ਦੋਸ਼


ਵੀਓਪੀ ਬਿਊਰੋ, ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ 4 ਆਗੂਆਂ ਨੂੰ ਪਾਰਟੀ ‘ਚੋਂ ਬਾਹਰ ਦਾ ਰਾਹ ਵਿਖਾ ਦਿੱਤਾ ਹੈ। ਗੜ੍ਹਸ਼ੰਕਰ ਤੋਂ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਪਾਰਟੀ ਤੋਂ ਬਾਹਰ ਕਢ ਦਿੱਤਾ ਹੈ।

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਵੱਲੋਂ ਜਾਰੀ ਪੱਤਰ ਉਤੇ ਭਾਜਪਾ ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਮਿਲੇ ਸਬੂਤਾਂ ਦੇ ਆਧਾਰ ’ਤੇ ਫੈਸਲਾ ਲੈਂਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਧਾਨ ਸਭਾ ਦੇ ਚਾਰ ਭਾਜਪਾ ਆਗੂਆਂ ਨੂੰ ਉਨ੍ਹਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਹਟਾਉਂਦੇ ਹੋਏ ਪਾਰਟੀ ਵਿੱਚੋਂ ਕੱਢ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਸਾਰੇ ਆਗੂ ਭਾਰਤੀ ਜਨਤਾ ਪਾਰਟੀ ਦੇ ਸੰਵਿਧਾਨ ਅਨੁਸਾਰ ਅਨੁਸ਼ਾਸਨ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ ਹਨ ਅਤੇ ਇਸ ਤਰ੍ਹਾਂ ਅਨੁਸ਼ਾਸਨੀ ਕਮੇਟੀ ਨਾਲ ਸਲਾਹ-ਮਸ਼ਵਰਾ ਕਰ ਕੇ ਉਪਰੋਕਤ ਸਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਨੂੰ ਸੌਂਪੀਆਂ ਗਈਆਂ ਸਾਰੀਆਂ ਜ਼ਿੰਮੇਵਾਰੀਆਂ/ਕਾਰਜਾਂ, ਜੇਕਰ ਕੋਈ ਹੋਵੇ, ਤੋਂ ਵੀ ਮੁਕਤ ਕਰ ਦਿੱਤਾ ਗਿਆ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਨਿਮਿਸ਼ਾ ਮਹਿਤਾ, ਦਲਵਿੰਦਰ ਸਿੰਘ ਢਿੱਲੋਂ, ਕੁਲਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

error: Content is protected !!