ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਾਤਾ ਜੀ ਦਾ ਹੋਇਆ ਦੇਹਾਂਤ, ਭਲਕੇ ਹੋਵੇਗਾ ਸਸਕਾਰ

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਮਾਤਾ ਜੀ ਦਾ ਹੋਇਆ ਦੇਹਾਂਤ, ਭਲਕੇ ਹੋਵੇਗਾ ਸਸਕਾਰ


ਵੀਓਪੀ ਬਿਊਰੋ, ਚੰਡੀਗੜ੍ਹ : ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਮਾਤਾ ਪਰਮਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਢੱਡਰੀਆਂ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਦੇ ਛਾਤੀ ‘ਚ ਇਨਫੈਕਸ਼ਨ ਫੈਲ ਗਈ ਅਤੇ ਹਾਰਟ ‘ਚ ਵੀ ਕੁੱਝ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਸਟੰਟ ਪੁਆਏ ਗਏ। ਉਹ ਠੀਕ ਵੀ ਹੋ ਗਏ ਪਰ ਹਸਪਤਾਲ ਤੋਂ ਘਰ ਆਉਣ ਮਗਰੋਂ ਸਿਹਤ ਜ਼ਿਆਦਾ ਵਿਗੜ ਗਈ ਅਤੇ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ।                                                                                                  ਖਬਰ ਜਾਰੀ ਹੈ…

ਉਨ੍ਹਾਂ ਕਿਹਾ ਕਿ ਮਾਤਾ ਜੀ ਸਾਰਾ ਟੱਬਰ ਸਾਂਭ ਕੇ ਬੈਠੇ ਸਨ ਅਤੇ ਮੇਰੀ ਜ਼ਿੰਦਗੀ ‘ਚ ਉਨ੍ਹਾਂ ਦੀ ਬੇਹੱਦ ਅਹਿਮ ਭੂਮਿਕਾ ਸੀ। ਮੈਂ ਹਰ ਤਰ੍ਹਾਂ ਦੇ ਦੁੱਖ-ਸੁੱਖ ਦੀ ਗੱਲ ਉਨ੍ਹਾਂ ਨਾਲ ਸਾਂਝੀ ਕਰਦਾ ਸੀ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਸੰਸਕਾਰ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਮਾਤਾ ਜੀ ਦੇ ਅੰਤਿਮ ਸੰਸਕਾਰ ‘ਚ ਪੁੱਜਣ ਦੀ ਅਪੀਲ ਕੀਤੀ ਹੈ।                                                        ਖਬਰ ਜਾਰੀ ਹੈ…

ਉਨ੍ਹਾਂ ਕਿਹਾ ਕਿ ਮਾਂ ਵਰਗੀ ਠੰਡੀ ਛਾਂ ਅਤੇ ਸੁੱਖ ਦੁਨੀਆ ‘ਚ ਕੋਈ ਨਹੀਂ ਦੇ ਸਕਦਾ। ਢੱਡਰੀਆਂ ਵਾਲੇ ਅੱਜ ਹੀ ਅਮਰੀਕਾ ਤੋਂ ਵਾਪਸ ਆਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਭਲਕੇ ਦੁਪਹਿਰ 2 ਵਜੇ ਕੀਤਾ ਜਾਵੇਗਾ।

error: Content is protected !!