ਪੰਜਾਬ ਪੁਲਿਸ ਚ ਭਰਤੀ ਕੀਤੇ 7 ਸਬ-ਇੰਸਪੈਕਟਰਾਂ ਚੋਂ 6 ਹਰਿਆਣਾ ਦੇ, ਖਹਿਰਾ ਤੇ ਮਜੀਠੀਆ ਨੇ ਘੇਰੀ ਸਰਕਾਰ, ਕਿਹਾ-ਇੰਝ ਪੰਜਾਬੀਆਂ ਨੂੰ ਵਿਦੇਸ਼ ਜਾਣ ਤੋਂ ਕਿਵੇਂ ਰੋਕ ਲਵੋਗੇ

ਪੰਜਾਬ ਪੁਲਿਸ ਚ ਭਰਤੀ ਕੀਤੇ 7 ਸਬ-ਇੰਸਪੈਕਟਰਾਂ ਚੋਂ 6 ਹਰਿਆਣਾ ਦੇ, ਖਹਿਰਾ ਤੇ ਮਜੀਠੀਆ ਨੇ ਘੇਰੀ ਸਰਕਾਰ, ਕਿਹਾ-ਇੰਝ ਪੰਜਾਬੀਆਂ ਨੂੰ ਵਿਦੇਸ਼ ਜਾਣ ਤੋਂ ਕਿਵੇਂ ਰੋਕ ਲਵੋਗੇ


ਵੀਓਪੀ ਬਿਊਰੋ, ਮਾਨਸਾ-ਪੰਜਾਬ ਪੁਲਿਸ ਵੱਲੋਂ 7 ਸਬ-ਇੰਸਪੈਕਟਰਾਂ ਦੀ ਕੀਤੀ ਗਈ ਭਰਤੀ ਵਿਵਾਦਾਂ ਦੇ ਘੇਰੇ ਵਿਚ ਆ ਗਈ ਹੈ। ਦਰਅਸਲ, ਭਰਤੀ ਕੀਤੇ ਗਏ 7 ਇੰਸਪੈਕਟਰਾਂ ਵਿਚੋਂ ਛੇ ਨੌਜਵਾਨ ਹਰਿਆਣਾ ਸੂਬੇ ਦੇ ਹਨ। ਇਸ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।


ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਟਵੀਟ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛਿਆ ਹੈ ਕਿ ਸਾਡੇ ਨੌਜਵਾਨ ਵਿਦੇਸ਼ ਕਿਉਂ ਨਾ ਜਾਣ। ਖਹਿਰਾ ਨੇ ਟਵੀਟ ਵਿੱਚ ਕਿਹਾ-ਪਿਆਰੇ ਭਗਵੰਤ ਮਾਨ, ਤੁਹਾਡੀ ਸਰਕਾਰ ਵੱਲੋਂ ਭਰਤੀ ਕੀਤੇ ਮਾਨਸਾ ਜ਼ਿਲ੍ਹੇ ਦੇ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ ਤੇ ਫਿਰ ਤੁਸੀਂ ਚਾਹੁੰਦੇ ਹੋ ਕਿ ਪੰਜਾਬ ਦੇ ਨੌਜਵਾਨ ਦੂਜੇ ਦੇਸ਼ਾਂ ਵਿੱਚ ਨਾ ਜਾਣ?


ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਸੀਐਮ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ। ਬਿਕਰਮ ਮਜੀਠੀਆ ਨੇ ਕਿਹਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਤੁਸੀਂ ਪੰਜਾਬੀ ਨੌਜਵਾਨਾਂ ਦੀ ਭਰਤੀ ਹੀ ਨਹੀਂ ਕਰ ਸਕਦੇ ਤਾਂ ਉਨ੍ਹਾਂ ਦੇ ਵਿਦੇਸ਼ ਜਾਣ ਨੂੰ ਕਿਵੇਂ ਰੋਕੋਗੇ? ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਭਰਤੀ ਕੀਤੇ ਗਏ 7 ਸਬ ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਪਿਛਲੀਆਂ ਨਿਯੁਕਤੀਆਂ ਵਿੱਚ ਵੀ ਇਹੀ ਕਹਾਣੀ ਸੀ। ਲੱਖਾਂ ਨੌਕਰੀਆਂ ਦਾ ਵਾਅਦਾ ਕਰਨ ਤੋਂ ਬਾਅਦ ਤੁਹਾਡੀ ਸਰਕਾਰ ਸਾਡੇ ਨੌਜਵਾਨਾਂ ਨਾਲ ਵਿਤਕਰਾ ਕਰ ਰਹੀ ਹੈ।

error: Content is protected !!