ਜਲੰਧਰ ‘ਚ ਨੌਜਵਾਨ ਦਾ ਕਤਲ… ਛਾਤੀ ‘ਚ ਚਾਕੂ ਮਾਰ ਕੇ ਬੇਰਹਿਮੀ ਨਾਲ ਦਿੱਤੀ ਮੌਤ

ਜਲੰਧਰ ‘ਚ ਨੌਜਵਾਨ ਦਾ ਕਤਲ… ਛਾਤੀ ‘ਚ ਚਾਕੂ ਮਾਰ ਕੇ ਬੇਰਹਿਮੀ ਨਾਲ ਦਿੱਤੀ ਮੌਤ

ਵੀਓਪੀ ਬਿਊਰੋ – ਜਲੰਧਰ ‘ਚ ਇਕ ਨੌਜਵਾਨ ਦੀ ਛਾਤੀ ‘ਚ ਚਾਕੂ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਐਤਵਾਰ ਸਵੇਰੇ ਲੋਕਾਂ ਨੇ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਕਾਰਨ ਪੁਿਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ ‘ਚ ਰੱਖਣ ਦਾ ਫੈਸਲਾ ਕੀਤਾ ਹੈ।


ਇਹ ਘਟਨਾ ਜਲੰਧਰ ਦੇ ਗੁਰਾਇਆ ‘ਚ ਨੈਸ਼ਨਲ ਹਾਈਵੇ ‘ਤੇ ਸਥਿਤ ਨਿਊ ਮਾਰਕੀਟ ‘ਚ ਵਾਪਰੀ। ਲਾਸ਼ ਮਿਲਣ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।


ਸਬ-ਇੰਸਪੈਕਟਰ ਜਗਦੀਸ਼ ਰਾਜ ਨੇ ਦੱਸਿਆ ਕਿ ਲਾਸ਼ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਹੈ ਅਤੇ ਨਾ ਹੀ ਅਜੇ ਤੱਕ ਕਿਸੇ ਨੇ ਮ੍ਰਿਤਕ ਦੀ ਪਛਾਣ ਕੀਤੀ ਹੈ। ਲਾਸ਼ ਕੋਲੋਂ ਇਕ ਚਾਕੂ ਬਰਾਮਦ ਹੋਇਆ ਹੈ, ਜਿਸ ਨੂੰ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਗਿਆ ਹੈ। ਛਾਤੀ ‘ਤੇ ਜ਼ਖਮਾਂ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਵਿਅਕਤੀ ਦੀ ਮੌਤ ਚਾਕੂ ਦੇ ਹਮਲੇ ਕਾਰਨ ਹੋਈ ਹੈ।


ਇੰਸਪੈਕਟਰ ਜਗਦੀਸ਼ ਰਾਜ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 35 ਸਾਲ ਦੇ ਕਰੀਬ ਦੱਸੀ ਜਾਂਦੀ ਹੈ। ਮ੍ਰਿਤਕ ਪ੍ਰਵਾਸੀ ਮਜ਼ਦੂਰ ਲੱਗਦਾ ਹੈ। ਫਿਲਹਾਲ ਪੁਲਿਸ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਫਿਲੌਰ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ।

ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

error: Content is protected !!