ਦੋ ਦੋਸਤ ਨਸ਼ਾ ਕਰ ਕੇ ਸੜਕ ਕੰਢੇ ਹੀ ਰਾਤ ਭਰ ਬੋਹੇਸ਼ ਰਹੇ, ਇਕ ਦੀ ਮੌਤ,ਪਰਿਵਾਰ ਨੇ ਕੀਤਾ ਰੋਡ ਜਾਮ

ਦੋ ਦੋਸਤ ਨਸ਼ਾ ਕਰ ਕੇ ਸੜਕ ਕੰਢੇ ਹੀ ਰਾਤ ਭਰ ਬੋਹੇਸ਼ ਰਹੇ, ਇਕ ਦੀ ਮੌਤ,ਪਰਿਵਾਰ ਨੇ ਕੀਤਾ ਰੋਡ ਜਾਮ


ਵੀਓਪੀ ਬਿਊਰੋ – ਮੋਗਾ ਦੇ ਕੋਟਕਪੂਰਾ ਬਾਈਪਾਸ ਕੋਲ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਤੋਂ ਬਾਅਦ ਸਨਸਨੀ ਫੈਲ ਗਊ। ਮ੍ਰਿਤਕ ਦੀ ਪਛਾਣ ਅਮਨਦੀਪ (25) ਵਾਸੀ ਪਿੰਡ ਬੁੱਗੀਪੁਰਾ ਵਜੋਂ ਹੋਈ ਹੈ। ਉਸ ਦਾ ਵਿਆਹ 2 ਸਾਲ ਪਹਿਲਾਂ ਹੀ ਹੋਇਆ ਸੀ।

ਮ੍ਰਿਤਕ ਦੇ ਦੋਸਤ ਨੇ ਦੱਸਿਆ ਕਿ ਸੋਮਵਾਰ ਰਾਤ ਦੋਵੇਂ ਇਕੱਠੇ ਸਨ। ਉਹ ਗਾਂਧੀ ਰੋਡ ਤੋਂ ਨਸ਼ਾ ਲੈ ਕੇ ਆਇਆ ਸੀ ਅਤੇ ਇਸ ਦਾ ਸੇਵਨ ਕਰਨ ਤੋਂ ਬਾਅਦ ਬਾਈਪਾਸ ‘ਤੇ ਹੀ ਪੈ ਗਏ ਸੀ। ਸਵੇਰੇ ਜਦੋਂ ਉਸਦਾ ਨਸ਼ਾ ਉਤਰਿਆ ਤੇ ਉਹ ਜਾਗਿਆ ਤਾਂ ਅਮਨਦੀਪ ਬੇਹੋਸ਼ ਸੀ। ਜਦੋਂ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਹ ਮਰ ਚੁੱਕਾ ਸੀ। ਇਸ ਤੋਂ ਬਾਅਦ ਉਸ ਨੇ ਆਪਣੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ ।

ਅਮਨਦੀਪ ਦੇ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਕੀਤਾ ਅਤੇ ਅਮਨਦੀਪ ਦੀ ਲਾਸ਼ ਸੜਕ ‘ਤੇ ਰੱਖ ਕੇ ਧਰਨਾ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਰੋਹ ਵਿੱਚ ਆਏ ਲੋਕਾਂ ਨੂੰ ਭਰੋਸਾ ਦੇ ਕੇ ਜਾਮ ਨੂੰ ਸ਼ਾਂਤ ਕਰਵਾਇਆ। ਇਸ ਤੋਂ ਬਾਅਦ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

error: Content is protected !!