ਨਵੀਂ ਵਿਆਹੀ ਵਕੀਲ ਧੀ ਦੀ ਲਾਸ਼ ਵੇਖ ਆਪੇ ਵਿਚੋਂ ਬਾਹਰ ਹੋ ਗਏ ਮਾਪੇ, ਸੁਸਾਈਡ ਨੋਟ ਵਿਚ ਸਹੁਰਿਆਂ ਨੂੰ ਦੱਸਿਆ ਜ਼ਿੰਮੇਵਾਰ

ਨਵੀਂ ਵਿਆਹੀ ਵਕੀਲ ਧੀ ਦੀ ਲਾਸ਼ ਵੇਖ ਆਪੇ ਵਿਚੋਂ ਬਾਹਰ ਹੋ ਗਏ ਮਾਪੇ, ਸੁਸਾਈਡ ਨੋਟ ਵਿਚ ਸਹੁਰਿਆਂ ਨੂੰ ਦੱਸਿਆ ਜ਼ਿੰਮੇਵਾਰ


ਵੀਓਪੀ ਬਿਊਰੋ, ਅੰਮ੍ਰਿਤਸਰ : ਅੰਮ੍ਰਿਤਸਰ ‘ਚ ਰੂਹ ਨੂੰ ਝੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨਵੀਂ ਵਿਆਹੀ ਕੁੜੀ ਨੇ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ 28 ਸਾਲਾ ਹਿਨਾ ਵਜੋਂ ਹੋਈ ਹੈ, ਜੋ ਕਿ ਪੇਸ਼ੇ ਵਜੋਂ ਵਕੀਲ ਸੀ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


ਜਾਣਕਾਰੀ ਮੁਤਾਬਕ ਇਹ ਘਟਨਾ ਗ੍ਰੈਂਡ ਸਿਟੀ ਇਲਾਕੇ ਦੀ ਹੈ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਹਿਨਾ ਦਾ ਨਵਾਂ-ਨਵਾਂ ਵਿਆਹ ਹੋਇਆ ਸੀ ਅਤੇ ਉਹ ਆਪਣੇ ਪਤੀ ਨਾਲ ਬਾਕੀ ਸਹੁਰੇ ਪਰਿਵਾਰ ਤੋਂ ਵੱਖ ਰਹਿੰਦੀ ਸੀ। ਜਦੋਂ ਮ੍ਰਿਤਕਾ ਦੇ ਪੇਕੇ ਪਰਿਵਾਰ ਵਾਲਿਆਂ ਨੂੰ ਉਸ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਹ ਆਪੇ ਵਿਚੋਂ ਬਾਹਰ ਹੋ ਗਏ ਤੇ ਰੋ-ਰੋ ਬੁਰਾ ਹਾਲ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਵੱਲੋਂ ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ, ਜਿਸ ‘ਚ ਉਸ ਨੇ ਆਪਣੀ ਮੌਤ ਲਈ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਆਪਣੀ ਧੀ ਨੂੰ ਲਾਸ਼ ਬਣੀ ਦੇਖ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਹੀ ਕਿ ਇਹ ਸਭ ਅਚਾਨਕ ਕਿਵੇਂ ਹੋ ਗਿਆ। ਉਨ੍ਹਾਂ ਨੂੰ ਧੀ ਦੀ ਲਾਸ਼ ਦੇਖ ਆਪਣੀਆਂ ਅੱਖਾਂ ‘ਤੇ ਯਕੀਨ ਨਹੀਂ ਹੋ ਰਿਹਾ।

error: Content is protected !!