ਐਕਟਿਵਾ ਉਤੇ ਜਾਂਦੇ ਨੂੰ ਪਹਿਲਾਂ ਮਾਰੀ ਟੱਕਰ, ਫਿਰ ਪਿਸਤੌਲ ਦਾ ਬੱਟ ਮਾਰ ਕੇ ਖੋਹ ਲਿਆ 9.89 ਲੱਖ ਰੁਪਏ ਨਾਲ ਭਰਿਆ ਬੈਗ, ਫਰਾਰ

ਐਕਟਿਵਾ ਉਤੇ ਜਾਂਦੇ ਨੂੰ ਪਹਿਲਾਂ ਮਾਰੀ ਟੱਕਰ, ਫਿਰ ਪਿਸਤੌਲ ਦਾ ਬੱਟ ਮਾਰ ਕੇ ਖੋਹ ਲਿਆ 9.89 ਲੱਖ ਰੁਪਏ ਨਾਲ ਭਰਿਆ ਬੈਗ, ਫਰਾਰ

ਵੀਓਪੀ ਬਿਊਰੋ, ਅੰਮ੍ਰਿਤਸਰ : ਪਿਸਤੌਲ ਦਾ ਬੱਟ ਮਾਰ ਕੇ ਲੁਟੇਰਿਆਂ ਨੇ ਨੌਜਵਾਨ ਕੋਲੋਂ ਲੱਖਾਂ ਰੁਪਏ ਵਾਲਾ ਬੈਗ ਖੋਹ ਲਿਆ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਬਾਰੇ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਦੀਪ ਕੰਪਲੈਕਸ ਸਥਿਤ ਇਨਫੋ ਸਿਸਟਮ ਲਿਮਟਿਡ ਵਿਚ 2012 ਤੋਂ ਕੰਮ ਕਰਦਾ ਹੈ, ਉਹ ਨਕਦੀ ਇਕੱਠੀ ਕਰ ਕੇ ਬੈਂਕ ਵਿਚ ਜਮ੍ਹਾ ਕਰਵਾਉਂਦਾ ਹੈ।

ਬੀਤੀ ਸਵੇਰੇ ਕਰੀਬ 10 ਵਜੇ ਉਹ ਆਪਣੀ ਐਕਟਿਵਾ ’ਤੇ ਕਰੀਬ 9.89 ਲੱਖ ਰੁਪਏ ਦੀ ਨਕਦੀ ਲੈ ਕੇ ਮਜੀਠਾ ਰੋਡ ਸਥਿਤ ਬੈਂਕ ਵਿਚ ਜਮ੍ਹਾਂ ਕਰਵਾਉਣ ਲਈ ਜੋਸ਼ੀ ਕਾਲੋਨੀ ਵੱਲ ਜਾ ਰਿਹਾ ਸੀ।


ਰਸਤੇ ਵਿਚ ਪਿੱਛੋਂ ਆ ਰਹੇ ਇਕ ਐਕਟਿਵਾ ਸਵਾਰ ਦੋ ਨੌਜਵਾਨਾਂ ਨੇ ਉਸ ਨੂੰ ਪਹਿਲਾਂ ਟੱਕਰ ਮਾਰ ਦਿੱਤੀ, ਜਿਵੇਂ ਹੀ ਉਹ ਸੜਕ ’ਤੇ ਡਿੱਗਿਆ ਅਤੇ ਆਪਣਾ ਬੈਗ ਚੁੱਕ ਕੇ ਸੈਲੂਨ ਵੱਲ ਭੱਜਣ ਲੱਗਾ ਤਾਂ ਉਨ੍ਹਾਂ ਵਿੱਚੋਂ ਇਕ ਨੇ ਉਸ ਦੇ ਹੈਲਮੇਟ ਨੂੰ ਰਿਵਾਲਵਰ ਦਾ ਬੱਟ ਮਾਰਿਆ, ਜੋ ਉਸ ਦੀ ਅੱਖ ’ਤੇ ਲੱਗਾ। ਇਸ ਤੋਂ ਬਾਅਦ ਲੁਟੇਰੇ ਉਸ ਦੇ ਹੱਥੋਂ ਨਕਦੀ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

error: Content is protected !!