ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੂੰਹ ਬੋਲੀ ਭੈਣ ਪੁਲਿਸ ਨੇ ਲਈ ਹਿਰਾਸਤ ਵਿਚ; ਖਹਿਰਾ ਨੇ ਉਠਾਏ ਸਵਾਲ, ਕੀ ਇਹ ਪਿਛਲੀਆਂ ਸਰਕਾਰਾਂ ਨਾਲੋਂ ਵੱਖਰੀ ਕਾਰਵਾਈ ਹੈ

ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੂੰਹ ਬੋਲੀ ਭੈਣ ਪੁਲਿਸ ਨੇ ਲਈ ਹਿਰਾਸਤ ਵਿਚ; ਖਹਿਰਾ ਨੇ ਉਠਾਏ ਸਵਾਲ, ਕੀ ਇਹ ਪਿਛਲੀਆਂ ਸਰਕਾਰਾਂ ਨਾਲੋਂ ਵੱਖਰੀ ਕਾਰਵਾਈ ਹੈ


ਵੀਓਪੀ ਬਿਊਰੋ, ਜਲੰਧਰ-ਅੰਮ੍ਰਿਤਸਰ ‘ਚ ਪਹਿਲੇ ਸਕੂਲ ਆਫ ਐਮੀਨੈਂਸ ਦੇ ਉਦਘਾਟਨ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਮਾਨਸਾ ਵਿੱਚ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ ਗੁਰਲਾਬ ਸਿੰਘ ਤੇ ਕੇਜਰੀਵਾਲ ਦੀ ਮੂੰਬ ਬੋਲੀ ਭੈਣ ਸਿੱਪੀ ਸ਼ਰਮਾ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ।


ਸੂਤਰਾਂ ਮੁਤਾਬਕ ਪੰਜਾਬ ਪੁਲਿਸ ਨੂੰ ਖਦਸ਼ਾ ਹੈ ਕਿ ਆਪਣੇ ਸਮਰਥਕਾਂ ਨਾਲ ਇਹ ਆਗੂ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਰੈਲੀ ਵਿੱਚ ਰੁਕਾਵਟ ਪਾ ਸਕਦੇ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਇਸ ਤੋਂ ਇਲਾਵਾ ਹੋਰ ਲੀਡਰਾਂ ਦੀਆਂ ਗ੍ਰਿਫਤਾਰੀਆਂ ਦੀਆਂ ਵੀ ਖਬਰਾਂ ਹਨ।
ਉਧਰ, ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੇ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਪੰਜਾਬ ਕਾਂਗਰਸ ਅੰਮ੍ਰਿਤਸਰ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਸਪਾਂਸਰਡ ਰੈਲੀ ‘ਚ ਵਿਰੋਧ ਦੇ ਡਰੋਂ ਭਗਵੰਤ ਮਾਨ ਤੇ ਹਰਜੋਤ ਬੈਂਸ ਦੇ ਹੁਕਮਾਂ ‘ਤੇ ਅੱਜ ਸਵੇਰੇ ਮਾਨਸਾ ਵਿੱਚ 646 ਬੇਰੁਜ਼ਗਾਰ ਪੀਟੀਆਈ ਯੂਨੀਅਨ ਦੇ ਪ੍ਰਧਾਨ ਗੁਰਲਾਬ ਸਿੰਘ ਤੇ ਅਰਵਿੰਦ ਕੇਜਰੀਵਾਲ ਦੀ ਸਾਬਕਾ ਭੈਣ ਸਿੱਪੀ ਸ਼ਰਮਾ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ ਕਰਦੀ ਹੈ। ਕੀ ਇਹ ਕਾਰਵਾਈਆਂ ਪਿਛਲੀਆਂ ਸਰਕਾਰਾਂ ਨਾਲੋਂ ਕੁਝ ਵੱਖਰੀਆਂ ਹਨ?


ਉਧਰ, ਯੂਨੀਅਨ ਦੇ ਫੇਸਬੁਕ ‘ਤੇ ਪੋਸਟ ਵਿੱਚ ਅਰਵਿੰਦਰ ਗਿੱਲ ਨੇ ਕਿਹਾ ਹੈ ਕਿ ਮਿੱਤਰੋ ਅੱਜ ਬਦਲਾਅ ਸੱਚ-ਮੁੱਚ ਦੇਖਿਆ ਗਿਆ, ਪਿਛਲੇ 70 ਸਾਲਾਂ ਵਿੱਚ ਕਦੇ ਵੀ ਇਹ ਨਹੀਂ ਹੋਇਆ ਕਿਸੇ ਜਥੇਬੰਦੀ ਦੇ ਆਗੂਆਂ ਨੂੰ ਉਨ੍ਹਾਂ ਦੇ ਪ੍ਰੋਟੈਸਟ ਕਰਨ ਤੋਂ ਪਹਿਲਾਂ ਹੀ ਚੁੱਕ ਲਿਆ ਗਿਆ ਹੋਵੇ …ਬਦਲਾਅ ਵਾਲੀ ਸਰਕਾਰ ਇੰਨੀ ਕੁ ਬੌਂਦਲ ਚੁੱਕੀ ਹੈ, ਘਰਾਂ ਵਿੱਚੋਂ ਹੀ ਪੁਲਸ ਵਲੋਂ ਚੁੱਕ ਲਿਆ ਜਾਂਦਾ ਹੈ, ਇੱਕ ਤਾਂ ਬੇਰੁਜ਼ਗਾਰ ਉੱਪਰੋ ਦਿਮਾਗੀ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਘਟੀਆ ਸਰਕਾਰ ਵੱਲੋਂ ਕੀ ਅਸੀਂ ਇਹੀ ਬਦਲਾਅ ਚੁਣ ਕੇ ਵੋਟਾਂ ਪਾਈਆਂ ਸਨ ?
ਕੀ ਰੁਜ਼ਗਾਰ ਮੰਗਣਾ ਗੁਨਾਹ ਹੈ ? ਇਹ ਪਹਿਲੀ ਵਾਰ ਦੇਖਿਆ ਹੈ ਕਿ ਕਿਸੇ ਬੇਰੁਜ਼ਗਾਰ ਜੱਥੇਬੰਦੀ ਦੇ ਆਗੂਆਂ ਨੂੰ ਪੁਲਿਸ ਨਜਾਇਜ਼ ਤੰਗ ਪਰੇਸ਼ਾਨ ਕਰ ਰਹੀ ਹੋਵੇ, ਪ੍ਰੰਤੂ ਜਿਨ੍ਹਾਂ ਨੇ ਸੰਘਰਸ਼ ਦਾ ਰਾਹ ਚੁਣਿਆ ਹੋਵੇ ਡਰਦੇ ਨਹੀਂ ਹੁੰਦੇ। ਉਹ ਤਾਂ ਹਮੇਸ਼ਾ ਦੀ ਤਰ੍ਹਾਂ ਲੜਨ ਦਾ ਰਾਹ ਹੀ ਚੁਣਦੇ ਹਨ… ਸੋ 646 ਵਾਲੇ ਪੀਟੀਆਈ ਸਾਥੀਆਂ ਨੂੰ ਕਹਿਣਾ ਚਾਹੂੰਗਾ ਹੁਣ ਆਪਾਂ ਨੂੰ ਜਬਰਦਸਤ ਅਤੇ ਸਰਕਾਰ ਦੀ ਧੱਕੇਸ਼ਾਹੀ ਖਿਲਾਫ ਜੂਝਣਾ ਤੇ ਮਰਨਾ ਪੈਣਾ… ਸੋ ਸਾਥੀਓ ਉਠੋ ਅਤੇ ਆਪਣੀਆਂ ਪੋਸਟਾਂ ਲਈ ਸੰਘਰਸ਼ ਕਰੋ, ਤਾਂ ਕਿ ਮਾਨ ਸਰਕਾਰ ਨੂੰ ਮੂੰਹ ਤੋੜ ਜਵਾਬ ਦੇ ਸਕੀਏ . ਧੰਨਵਾਦ।

error: Content is protected !!