ਸਰਕਾਰੀ ਪ੍ਰਾਇਮਰੀ ਸਕੂਲ ਕਾਲੀਏ ਵਾਲੇ ਵਿਖੇ ਸਵੱਛਤਾ ਪਖਵਾੜਾ ਮਨਾਇਆ

ਸਰਕਾਰੀ ਪ੍ਰਾਇਮਰੀ ਸਕੂਲ ਕਾਲੀਏ ਵਾਲੇ ਵਿਖੇ ਸਵੱਛਤਾ ਪਖਵਾੜਾ ਮਨਾਇਆ

ਫਿਰੌਜਪੂਰ (ਜਤਿੰਦਰ ਪਿੰਕਲ) ਭਾਰਤ ਸਕਾਊਟ ਐਂਡ ਗਾਈਡਜ਼ ਪੰਜਾਬ ਦੀ ਇਕਾਈ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕਾਲੀਏ ਵਾਲਾ ਬਲਾਕ ਘੱਲ ਖੁਰਦ ਜਿਲ੍ਹਾ ਫਿਰੋਜ਼ਪੁਰ ਵਿਖੇ ਸਿੱਖਿਆ ਵਿਭਾਗ ਦੁਆਰਾ ਚਲਾਈ ਜਾ ਰਹੀ ਸਵੱਛਤਾ ਅਭਿਆਨ ਮੁਹਿੰਮ ਤਹਿਤ ਸਵੱਛਤਾ ਪਖਵਾੜਾ ਮਨਾਇਆ ਗਿਆ।ਜਿਸ ਵਿੱਚ ਸਕੂਲ ਦੇ ਸਾਰੇ ਬੱਚਿਆਂ ਨੇ ਅਤੇ ਸਕੂਲ ਸਟਾਫ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਕਬ ਮਾਸਟਰ ਜਸਵਿੰਦਰ ਪਾਲ ਸਿੰਘ ਵੱਲੋਂ ਦੱਸਿਆ ਗਿਆ ਕਿ ਸਵੱਛਤਾ ਮੁਹਿੰਮ ਤਹਿਤ ਸਕੂਲ ਕੈਂਪਸ ਦੀ ਸਫ਼ਾਈ ਅਤੇ ਬੂਟਿਆਂ ਨੂੰ ਪਾਣੀ ਦਿੱਤਾ ਗਿਆ । ਸਕੂਲ ਕੈਂਪਸ ਨੂੰ ਪਲਾਸਟਿਕ ਮੁਕਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਪਲਾਸਟਿਕ ਦੇ ਵਾਤਾਵਰਣ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿਤੀ ਗਈ। ਪਲਾਸਟਿਕ ਦੇ ਲਿਫਾਫੇ ਅਤੇ ਪਲਾਸਟਿਕ ਦਾ ਸਮਾਨ ਨਾ ਵਰਤਣ ਦੀ ਸੋਂਹ ਚਕਾਈ ਗਈ ਅਤੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

ਬੱਚਿਆਂ ਵੱਲੋਂ ਸਵੱਛਤਾ ਅਭਿਆਨ ਨਾਲ ਸੰਬੰਧਿਤ ਚਾਰਟ ਬਣਾਏ ਗਏ। ਸਕੂਲ ਮੁਖੀ ਸ਼੍ਰੀਮਤੀ ਪਰਮਜੀਤ ਕੌਰ ਵੱਲੋਂ ਬੱਚਿਆਂ ਨੂੰ ਸਵੱਛਤਾ ਅਭਿਆਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਅਧਿਆਪਕ ਮੈਡਮ ਕੰਚਨ ਬਾਲਾ ਵੱਲੋਂ ਬੱਚਿਆਂ ਨੂੰ ਆਪਣੀ ਨਿੱਜੀ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ ਅਤੇ ਹੱਥ ਸਾਫ਼ ਕਰਨ ਦੇ ਟਿਪਸ ਦੱਸੇ। ਅੰਤ ਵਿੱਚ ਚੰਗੀ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਆਗਣਵਾੜੀ ਵਰਕਰ ਨਿਰਮਲ ਕੌਰ ਅਤੇ ਬੱਚਿਆਂ ਦੇ ਮਾਪੇ ਹਾਜਰ ਸਨ|

error: Content is protected !!