ਰੈਲੀ ਤੋਂ ਪਰਤਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਰੀਆਂ ਗੋਲ਼ੀਆਂ

ਰੈਲੀ ਤੋਂ ਪਰਤਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਰੀਆਂ ਗੋਲ਼ੀਆਂ

ਵੀਓਪੀ ਬਿਊਰੋ, ਝਬਾਲ : ਪਿੰਡ ਪੱਧਰੀ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਘਰ ਦੇ ਬਾਹਰ ਹੀ ਅਣਪਛਾਤਿਆਂ ਨੇ ਗੋ਼ਲੀਆਂ ਮਾਰ ਦਿੱਤੀਆਂ। ਆਪ ਪਾਰਟੀ ਦੇ ਸੀਨੀਅਰ ਆਗੂ ਸਲਵਿੰਦਰ ਸਿੰਘ ਪੱਧਰੀ ਰੈਲੀ ਤੋਂ ਵਾਪਸ ਆ ਰਿਹਾ ਸੀ ਕਿ ਅਣਪਛਾਤੇ ਵਿਅਕਤੀਆਂ ਵੱਲੋਂ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 9 ਵਜੇ ਸਲਵਿੰਦਰ ਸਿੰਘ ਘਰ ਦੇ ਬੂਹੇ ਅੱਗੇ ਖੜ੍ਹਾ ਸੀ ਕਿ ਮੋਟਰਸਾਈਕਲ ’ਤੇ ਆਏ ਅਣਪਛਾਤੇ ਵਿਅਕਤੀਆਂ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ ਅਤੇ ਹਨ੍ਹੇਰੇ ਦਾ ਫ਼ਾਇਦਾ ਚੁੱਕਦੇ ਹੋਏ ਫ਼ਰਾਰ ਹੋ ਗਏ। ਸਲਵਿੰਦਰ ਸਿੰਘ ਨੂੰ ਪਿੰਡ ਵਾਸੀਆਂ ਨੇ ਗੰਭੀਰ ਹਾਲਤ ’ਚ ਤਰਨਤਾਰਨ ਦੇ ਸਿਵਲ ਹਸਪਤਾਲ ਪਹੁੰਚਾਇਆ ਜਿਥੋਂ ਗੰਭੀਰ ਹਾਲਤ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ। ‘ਆਪ’ ਆਗੂ ਦੀ ਹਾਲਤ ਫ਼ਿਲਹਾਲ ਗੰਭੀਰ ਬਣੀ ਹੋਈ ਹੈ। ਪੁਲਿਸ ਪਾਰਟੀ ਮੌਕੇ ’ਤੇ ਪਹੁੰਚ ਕੇ ਜਾਂਚ ’ਚ ਲੱਗ ਗਈ ਹੈ।


ਦੱਸਣਯੋਗ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮਿਲ ਕੇ ਅੰਮ੍ਰਿਤਸਰ ਸਥਿਤ ਛੇਹਰਟਾ ਵਿਚ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਪੰਜਾਬ ਭਰ ਤੋਂ ‘ਆਪ’ ਦੇ ਸਮਰਥਕ ਪਹੁੰਚੇ ਸਨ। ਇਸ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਲਵਿੰਦਰ ਸਿੰਘ ਪੱਧਰੀ ਵੀ ਪਹੁੰਚੇ ਸਨ। ਬੀਤੇ ਦਿਨ ਜਦੋਂ ਉਹ ਰੈਲੀ ਤੋਂ ਵਾਪਸ ਆਏ ਤਾਂ ਅਣਪਛਾਤਿਆਂ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਜਾਰੀ ਹੈ।

error: Content is protected !!