ਪਹਿਲਾ ਪ੍ਰਕਾਸ਼ ਪੁਰਬ ; 2000 ਕੁਇੰਟਲ ਫੁੱਲਾਂ ਨਾਲ ਹੋਵੇਗੀ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ, 100 ਦੇ ਕਰੀਬ ਕਾਰੀਗਰ ਪਹੁੰਚੇ

ਪਹਿਲਾ ਪ੍ਰਕਾਸ਼ ਪੁਰਬ ; 2000 ਕੁਇੰਟਲ ਫੁੱਲਾਂ ਨਾਲ ਹੋਵੇਗੀ ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ, 100 ਦੇ ਕਰੀਬ ਕਾਰੀਗਰ ਪਹੁੰਚੇ


ਵੀਓਪੀ ਬਿਊਰੋ, ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਫੁੱਲਾਂ ਦੀ ਸਜਾਵਟ ਵਿਚ ਦੇਸ਼-ਵਿਦੇਸ਼ਾਂ ਦੇ 2000 ਕੁਇੰਟਲ ਫੁੱਲ ਸਜਾਵਟ ਲਈ ਵਰਤੇ ਜਾਣਗੇ। ਕੋਲਕਾਤਾ ਅਤੇ ਉੱਤਰ ਪ੍ਰਦੇਸ਼ ਤੋਂ ਵਿਸ਼ੇਸ਼ ਤੌਰ ’ਤੇ 100 ਕਾਰੀਗਰ ਪਹੁੰਚ ਚੁੱਕੇ ਹਨ ਜੋ 16 ਸਤੰਬਰ ਨੂੰ ਪ੍ਰਕਾਸ਼ ਪੁਰਬ ਤੋਂ ਪਹਿਲਾਂ ਦਿਨ-ਰਾਤ ਕੰਮ ਕਰਦੇ ਹੋਏ 15 ਸਤੰਬਰ ਦੀ ਰਾਤ ਤੱਕ ਫੁੱਲਾਂ ਦੀ ਸਜਾਵਟ ਨੂੰ ਮੁਕੰਮਲ ਕਰਨਗੇ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ, ਪਰਿਕਰਮਾ ਵਿਚ ਸਥਿਤ ਗੁਰਦੁਆਰਾ ਲਾਚੀ ਬੇਰ ਸਾਹਿਬ, ਗੁਰਦੁਆਰਾ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਦੁੱਖ ਭੰਜਨੀ ਬੇਰ ਸਾਹਿਬ, ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ, ਥੜ੍ਹਾ ਸਾਹਿਬ, ਸ਼ਹੀਦੀ ਯਾਦਗਾਰ, ਸ਼ਹੀਦ ਬੁੰਗਾ ਬਾਬਾ ਦੀਪ ਸਿੰਘ ਜੀ ਸ਼ਹੀਦ, ਗੁਰਦੁਆਰਾ ਰਾਮਸਰ ਸਾਹਿਬ ਆਦਿ ਵਿਖੇ ਸਜਾਵਟ ਕੀਤੀ ਜਾਵੇਗੀ।


ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ-ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟ ਲਈ ਦੇਸ਼ ਦੇ ਵੱਖ-ਵੱਖ ਕੋਨੇ ਅਤੇ ਵਿਦੇਸ਼ਾਂ ਵਿੱਚੋਂ ਵੀ ਇਹ ਫੁੱਲ ਮੰਗਵਾਏ ਗਏ ਹਨ। ਜਿਥੇ ਵਿਸ਼ੇਸ਼ ਫੁੱਲ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਉੂਥ ਅਫ਼ਰੀਕਾ ਆਦਿ ਤੋਂ ਮੰਗਵਾਏ ਗਏ ਹਨ, ਉੱਥੋਂ ਭਾਰਤ ’ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਤੋਂ ਇਹ ਫੁੱਲ ਮੰਗਵਾਏ ਗਏ ਹਨ। ਸਜਾਵਟ ਵਿੱਚ ਜਿੱਥੇ ਗੋਲੇ, ਝੂਮਰ, ਲੜੀਆਂ, ਖੰਡਾ, ੴ , ਝਾਲਰ, ਹਾਰ ਆਦਿ ਫੁੱਲਾਂ ਨਾਲ ਤਿਆਰ ਕੀਤੇ ਜਾਣਗੇ, ਉੱਥੇ ਖੰਡਾ ਅਤੇ ਇਕ ਉਂਕਾਰ ਵੀ ਵਿਸ਼ੇਸ਼ ਰੂਪ ਵਿਚ ਆਕ੍ਰਿਤੀ ਤਿਆਰ ਕੀਤੀ ਜਾ ਰਹੀ ਹੈ। ਫੁੱਲਾਂ ਵਿਚ ਦੇਸ਼-ਵਿਦੇਸ਼ ਤੋਂ 50 ਤਰ੍ਹਾਂ ਦੇ ਫੁੱਲ ਮੰਗਵਾਏ ਗਏ ਹਨ। ਸਭ ਤੋਂ ਵੱਧ ਤਾਦਾਦ ਫੁੱਲਾਂ ਵਿਚ ਗੇਂਦਾ ਦੀ ਹੈ, ਜਿਸ ਨੂੰ ਲੜੀਆਂ ਆਦਿ ਵਿਚ ਵਰਤਿਆ ਜਾਵੇਗਾ।

error: Content is protected !!