ਜ਼ਮੀਨ ਖ਼ਾਤਰ ਪਿਤਾ, ਧੀ ਤੇ ਜਵਾਈ ਦੀ ਗੋਲ਼ੀਆਂ ਮਾਰ ਕੇ ਹੱਤਿਆ, ਭੜਕੇ ਲੋਕਾਂ ਨੇ 12 ਘਰਾਂ ਨੂੰ ਲਾ ਦਿੱਤੀ ਅੱਗ

ਜ਼ਮੀਨ ਖ਼ਾਤਰ ਪਿਤਾ, ਧੀ ਤੇ ਜਵਾਈ ਦੀ ਗੋਲ਼ੀਆਂ ਮਾਰ ਕੇ ਹੱਤਿਆ, ਭੜਕੇ ਲੋਕਾਂ ਨੇ 12 ਘਰਾਂ ਨੂੰ ਲਾ ਦਿੱਤੀ ਅੱਗ


ਵੀਓਪੀ ਬਿਊਰੋ, ਨੈਸ਼ਨਲ-ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿਖੇ ਤਿੰਨ ਲੋਕਾਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਕੌਸ਼ਾਂਬੀ ਦੇ ਸੰਦੀਪਨ ਘਾਟ ਥਾਣਾ ਖੇਤਰ ਦੇ ਹਰਰਾਏਪੁਰ ਵਿੱਚ ਜ਼ਮੀਨੀ ਵਿਵਾਦ ਕਾਰਨ ਪਿਤਾ, ਧੀ ਅਤੇ ਜਵਾਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।


ਦੱਸਿਆ ਜਾ ਰਿਹਾ ਹੈ ਕਿ ਕੌਸ਼ਾਂਬੀ ‘ਚ ਤੀਹਰੇ ਕਤਲ ਕਾਂਡ ਤੋਂ ਬਾਅਦ ਗੁੱਸੇ ‘ਚ ਆਏ ਪਿੰਡ ਵਾਸੀਆਂ ਨੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਹੰਗਾਮੇ ਤੋਂ ਬਾਅਦ ਵੱਡੀ ਗਿਣਤੀ ‘ਚ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।


ਜਾਣਕਾਰੀ ਮੁਤਾਬਕ ਕੌਸ਼ਾਂਬੀ ਦੇ ਹਰਰਾਏਪੁਰ ‘ਚ ਪਿਤਾ, ਬੇਟੀ ਅਤੇ ਜਵਾਈ ਦੀ ਹੱਤਿਆ ਤੋਂ ਬਾਅਦ ਗੁੱਸੇ ‘ਚ ਆਏ ਪਿੰਡ ਵਾਸੀਆਂ ਨੇ ਕਰੀਬ 12 ਘਰਾਂ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਘਟਨਾ ਤੋਂ ਬਾਅਦ ਵੱਡੀ ਗਿਣਤੀ ‘ਚ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਅਤੇ ਫਿਲਹਾਲ ਸਥਿਤੀ ‘ਤੇ ਕਾਬੂ ਪਾ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸੰਦੀਪਨ ਘਾਟ ਥਾਣਾ ਖੇਤਰ ਦੇ ਪਾਂਡਾ ਚੌਰਾਹੇ ‘ਤੇ ਕੁਝ ਜ਼ਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ।ਇਸ ਝਗੜੇ ਤੋਂ ਬਾਅਦ ਪਿਓ, ਬੇਟੀ ਅਤੇ ਜਵਾਈ ਦਾ ਕਤਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਗੁੱਸੇ ‘ਚ ਆਏ ਪਿੰਡ ਵਾਸੀਆਂ ਨੇ ਇਲਾਕੇ ‘ਚ ਹੰਗਾਮਾ ਕਰ ਦਿੱਤਾ ਅਤੇ ਕਈ ਘਰਾਂ ਨੂੰ ਅੱਗ ਲਗਾ ਦਿੱਤੀ।ਹਾਲਾਂਕਿ, ਕੌਸ਼ਾਂਬੀ ਪੁਲਿਸ ਦੁਆਰਾ ਘਟਨਾ ਦੇ ਪਿੱਛੇ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।

error: Content is protected !!