Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
September
16
ਮਹੀਨਾ ਪਹਿਲਾਂ ਹੀ ਗਿਆ ਸੀ ਕੈਨੇਡਾ, ਕਾਲਜ ਦੇ ਪਹਿਲੇ ਦਿਨ ਹੀ ਪਿਆ ਦਿਲ ਦਾ ਦੌਰਾ, ਮੌਤ
international
Latest News
Punjab
ਮਹੀਨਾ ਪਹਿਲਾਂ ਹੀ ਗਿਆ ਸੀ ਕੈਨੇਡਾ, ਕਾਲਜ ਦੇ ਪਹਿਲੇ ਦਿਨ ਹੀ ਪਿਆ ਦਿਲ ਦਾ ਦੌਰਾ, ਮੌਤ
September 16, 2023
Voice of Punjab
ਮਹੀਨਾ ਪਹਿਲਾਂ ਹੀ ਗਿਆ ਸੀ ਕੈਨੇਡਾ, ਕਾਲਜ ਦੇ ਪਹਿਲੇ ਦਿਨ ਹੀ ਪਿਆ ਦਿਲ ਦਾ ਦੌਰਾ, ਮੌਤ
ਵੀਓਪੀ ਬਿਊਰੋ, ਟੋਰਾਂਟੋ- ਕੈਨੇਡਾ ਦੇ ਸਰੀ ਇਲਾਕੇ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਕ 19 ਸਾਲਾਂ ਦੇ ਪੰਜਾਬੀ ਨੌਜਵਾਨ ਮਨਜੋਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾਂਦਾ ਹੈ ਕਿ ਮਨਜੌਤ ਸਿੰਘ ਲੰਘੀ 7 ਅਗਸਤ ਨੂੰ ਸਰੀ ਕੈਨੇਡਾ ’ਚ ਪੜ੍ਹਾਈ ਲਈ ਆਇਆ ਸੀ ਅਤੇ ਜਦੋਂ ਉਹ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕੋਕੁਇਟਲਮ ਕਾਲਜ ਦੇ ਬਾਥਰੂਮ ’ਚ ਉਸ ਨੂੰ ਹਾਰਟ ਅਟੈਕ ਆਉਣ ਕਾਰਨ ਉਸ ਦੀ ਉੱਥੇ ਹੀ ਮੌਕੇ ‘ਤੇ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਮਨਜੌਤ ਸਿੰਘ ਦੇ ਕੈਨੇਡਾ ਵਿੱਚ ਵੱਸਦੇ ਚਚੇਰੇ ਭਰਾ ਅਮਨਦੀਪ ਸਿੰਘ ਵੱਲੋਂ ਪਰਿਵਾਰ ਦੀ ਮਦਦ ਲਈ ਫੰਡਰੇਜ਼ਰ ਪੇਜ਼ ਗੋ ਫੰਡ ਮੀ ‘ਤੇ ਲਾਸ਼ ਨੂੰ ਪੰਜਾਬ ਭੇਜਣ ਲਈ ਪੈਸੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਪਰਵਾਸੀ ਵੀਰਾਂ ਨੂੰ ਦੁਖੀ ਪਰਿਵਾਰ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ ਗਈ ਹੈ ਤਾਂ ਜੋ ਉਸ ਦਾ ਪਰਿਵਾਰ ਆਖ਼ਰੀ ਵਾਰ ਉਸ ਦਾ ਮੂੰਹ ਦੇਖ ਸਕੇ ਅਤੇ ਉਸ ਦੀਆਂ ਆਖ਼ਰੀ ਰਸਮਾਂ ਆਪਣੇ ਹੱਥੀਂ ਪੂਰੀਆਂ ਕਰ ਸਕੇ।
ਮ੍ਰਿਤਕ ਨੌਜਵਾਨ ਦਾ ਪਿਛੋਕੜ ਹਲਕਾ ਘਨੌਰ ਦੇ ਪਿੰਡ ਸ਼ੰਭੂ ਖੁਰਦ ਦਾ ਦੱਸਿਆ ਜਾਂਦਾ ਹੈ।ਪਰਿਵਾਰ ਨੇ ਕਰਜ਼ਾ ਚੁੱਕ ਕੇ ਉਸ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ ਸੀ ਅਤੇ ਹੁਣ ਉਸ ਦੀ ਲਾਸ਼ ਵਾਪਸ ਭਾਰਤ ਮੰਗਾਉਣ ਲਈ ਉਨ੍ਹਾਂ ਕੋਲ ਇੰਨੇ ਪੈਸੇ ਵੀ ਨਹੀਂ ਹਨ। ਪਰਿਵਾਰ ਨੇ ਵਿਦੇਸ਼ ਦੀਆਂ ਸਮਾਜ ਸੇਵੀ ਸੰਸਥਾਵਾਂ, ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਕੈਨੇਡਾ ਤੋਂ ਪੰਜਾਬ ਲਿਆਉਣ ਲਈ ਮਦਦ ਕੀਤੀ ਜਾਵੇ।
Post navigation
ਇਕੋ ਬਾਈਕ ਉਤੇ ਸਵਾਰ ਹੋ ਕੇ ਜਾ ਰਹੇ ਸੀ ਚਾਰ ਨੌਜਵਾਨ, ਕਾਰ ਨਾਲ ਹੋਈ ਸਿੱਧੀ ਟੱਕਰ, ਇਕੋ ਘਰ ਦੇ ਬੁਝ ਦੋ ਚਿਰਾਗ, ਚਚੇਰੇ ਭਰਾ ਦੀ ਵੀ ਹੋਈ ਮੌਤ
ਰੇਲਵੇ ਕਾਲੋਨੀ ਵਿਚ ਛੱਤ ਡਿਗਣ ਕਾਰਨ ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਹੋਈ ਮੌਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us