ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ਵ੍ੱਡੀ ਵਾਰਦਾਤ, ਪਰਿਵਾਰਕ ਮੈਂਬਰਾਂ ਨੂੰ ਨਸ਼ਾ ਦੇ ਕੇ ਕਰ ਗਿਆ ਕਾਰਾ

ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ਵ੍ੱਡੀ ਵਾਰਦਾਤ, ਪਰਿਵਾਰਕ ਮੈਂਬਰਾਂ ਨੂੰ ਨਸ਼ਾ ਦੇ ਕੇ ਕਰ ਗਿਆ ਕਾਰਾ

ਵੀਓਪੀ ਬਿਊਰੋ, ਲੁਧਿਆਣਾ : ਲੁਧਿਆਣਾ ਤੋਂ ਅਕਾਲੀ ਦਲ ਦੇ ਸਾਬਕਾ ਮੰਤਰੀ ਰਹੇ ਜਗਦੀਸ਼ ਗਰਚਾ ਦੇ ਘਰ ਵਿਚ ਵੱਡੀ ਵਾਰਦਾਤ ਵਾਪਰੀ। ਇਸ ਵਾਰਦਾਤ ਲਈ ਘਰ ਦੇ ਨੌਕਰ ‘ਤੇ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ, ਜੋ ਕਿ ਘਰੋਂ ਫ਼ਰਾਰ ਹੈ।

ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਦੇ ਘਰ ਉਨ੍ਹਾਂ ਦੀ ਪਤਨੀ, ਭੈਣ, ਇਕ ਔਰਤ ਅਤੇ ਮੇਡ ਮੌਜੂਦ ਸੀ, ਜੋ ਕਿ ਚਾਰੇ ਬੇਹੋਸ਼ ਮਿਲੀਆਂ। ਘਰ ‘ਚੋਂ ਲੱਖਾਂ ਰੁਪਏ ਦੇ ਸੋਨੇ ,ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਈ। ਇਸ ਤੋਂ ਬਾਅਦ ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ।ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਕੋਈ ਨਸ਼ੀਲਾ ਪਦਾਰਥ ਦੇ ਕੇ ਘਰ ‘ਚ ਚੋਰੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਆਪਣੇ ਨੌਕਰ ‘ਤੇ ਸ਼ੱਕ ਹੈ। ਉਨ੍ਹਾਂ ਕਿਹਾ ਕਿ ਕੁੱਝ ਸਮਾਂ ਪਹਿਲਾਂ ਹੀ ਨੌਕਰ ਨੂੰ ਘਰ ਰੱਖਿਆ ਸੀ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਸਿੰਘ ਗਰਚਾ ਦੇ ਗੁਆਂਢੀ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਦਾਤ ਸਬੰਧੀ ਸੋਮਵਾਰ ਸਵੇਰੇ ਉਸ ਵੇਲੇ ਜਾਣਕਾਰੀ ਮਿਲੀ ਜਦੋਂ ਸਾਰਾ ਪਰਿਵਾਰ ਬੇਹੋਸ਼ ਪਾਇਆ ਗਿਆ। ਚੋਰੀ ਦੀ ਵਾਰਦਾਤ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਇੰਚਾਰਜ ਗੁਰਪ੍ਰੀਤ ਸਿੰਘ ਪੱਖੋਵਾਲ ਰੋਡ ਸਥਿਤ ਸਾਬਕਾ ਮੰਤਰੀ ਦੇ ਨਿਵਾਸ ‘ਤੇ ਪਹੁੰਚੇ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਕੇਸ ਦੀ ਡੂੰਘਾਈ ਨਾਲ ਤਫਤੀਸ਼ ਕਰ ਕੀਤੀ ਜਾ ਰਹੀ ਹੈ।

error: Content is protected !!