Skip to content
Friday, November 15, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
September
20
ਦੁਕਾਨ ਦੀ ਸੀਐਲਯੂ ਸਬੰਧੀ ਫਾਈਲ ਅੱਗੇ ਤੋਰਨ ਲਈ ਮੰਗੀ 50 ਹਜ਼ਾਰ ਰੁਪਏ ਰਿਸ਼ਵਤ, ਚੜ੍ਹਿਆ ਵਿਜੀਲੈਂਸ ਹੱਥੇ
Latest News
Punjab
ਦੁਕਾਨ ਦੀ ਸੀਐਲਯੂ ਸਬੰਧੀ ਫਾਈਲ ਅੱਗੇ ਤੋਰਨ ਲਈ ਮੰਗੀ 50 ਹਜ਼ਾਰ ਰੁਪਏ ਰਿਸ਼ਵਤ, ਚੜ੍ਹਿਆ ਵਿਜੀਲੈਂਸ ਹੱਥੇ
September 20, 2023
Voice of Punjab
ਦੁਕਾਨ ਦੀ ਸੀਐਲਯੂ ਸਬੰਧੀ ਫਾਈਲ ਅੱਗੇ ਤੋਰਨ ਲਈ ਮੰਗੀ 50 ਹਜ਼ਾਰ ਰੁਪਏ ਰਿਸ਼ਵਤ, ਚੜ੍ਹਿਆ ਵਿਜੀਲੈਂਸ ਹੱਥੇ
ਵੀਓਪੀ ਬਿਊਰੋ, ਚੰਡੀਗੜ੍ਹ : ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਜ਼ੋਰਾਂ ਉਤੇ ਹੈ। ਇਸ ਤਹਿਤ ਮੰਗਲਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਅਜੈ ਕੁਮਾਰ, ਜੂਨੀਅਰ ਇੰਜੀਨੀਅਰ (ਜੇ.ਈ.) ਨਗਰ ਕੌਂਸਲ, ਨਾਭਾ, ਜ਼ਿਲ੍ਹਾ ਪਟਿਆਲਾ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵਾਸੀ ਨਾਭਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੇਈ ਨਾਭਾ ਸ਼ਹਿਰ ਵਿੱਚ ਉਸ ਦੀ ਦੁਕਾਨ ਦੀ ਸੀਐਲਯੂ (ਜ਼ਮੀਨੀ ਵਰਤੋਂ ਸਬੰਧੀ ਤਬਦੀਲੀ) ਦੀ ਫਾਈਲ ਅੱਗੇ ਤੋਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।
Post navigation
ਮਾਨਵਤਾ ਸ਼ਰਮਸਾਰ… ਸਿਰਫ 5600 ਰੁਪਏ ਦੀ ਖਾਤਿਰ ਵਿਅਕਤੀ ਨੂੰ ਨੰਗਾ ਕਰ ਕੇ ਪਬਲਿਕ ਪਲੇਸ ‘ਚ ਘੁੰਮਾਇਆ, ਡੰਡਿਆਂ ਨਾਲ ਕੁੱਟਿਆ
ਤਰਨਤਾਰਨ ਦੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਚੋਂ ਮਿਲੀ ਔਰਤ ਦੀ ਲਾਸ਼
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us