‘ਪੰਜਾਬ ਵਿਚ ਹੋ ਸਕਦੈ ਅੱਤਵਾਦੀ ਹਮਲਾ’, ਕੈਨੇਡਾ ਸਰਕਾਰ ਨੇ ਜਾਰੀ ਕੀਤੀ ਚਿਤਾਵਨੀ

‘ਪੰਜਾਬ ਵਿਚ ਹੋ ਸਕਦੈ ਅੱਤਵਾਦੀ ਹਮਲਾ’, ਕੈਨੇਡਾ ਸਰਕਾਰ ਨੇ ਜਾਰੀ ਕੀਤੀ ਚਿਤਾਵਨੀ


ਨੈਸ਼ਨਲ ਡੈਸਕ : ਕੈਨੇਡਾ ਸਰਕਾਰ ਨੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਅੱਤਵਾਦੀ ਹਮਲੇ ਦਾ ਖ਼ਦਸ਼ਾ ਪ੍ਰਗਟਾਇਆ ਹੈ ਤੇ ਆਪਣੇ ਨਾਗਰਿਕਾਂ ਲਈ ਚਿਤਾਵਨੀ ਜਾਰੀ ਕੀਤੀ ਹੈ। ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਵਿਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 10 ਕਿੱਲੋਮਟਰ ਦੇ ਘੇਰੇ ਅੰਦਰ ਜਾਣ ਤੋਂ ਗੁਰੇਜ਼ ਕਰਨ।

ਕੈਨੇਡਾ ਸਰਕਾਰ ਦੀ ਵੈੱਬਸਾਈਟ ਮੁਤਾਬਕ ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਭਾਰਤ ਵਿਚ ਸਾਵਧਾਨੀ ਨਾਲ ਰਹਿਣ ਕਿਉਂਕਿ ਭਾਰਤ ਵਿਚ ਅੱਤਵਾਦੀ ਹਮਲੇ ਹੋ ਸਕਦੇ ਹਨ। ਸਰਕਾਰ ਨੇ ਪੰਜਾਬ, ਜੰਮੂ-ਕਸ਼ਮੀਰ, ਗੁਜਰਾਤ ਅਤੇ ਰਾਜਸਥਾਨ ਵਿਚ ਸੁਰੱਖਿਆ ਨਾਲ ਜੁੜੇ ਹਾਲਾਤ ਪੈਦਾ ਹੋਣ ਦਾ ਖ਼ਦਸ਼ਾ ਜਤਾਇਆ ਹੈ। ਵਿਸ਼ੇਸ਼ ਤੌਰ ‘ਤੇ ਪਾਕਿਸਤਾਨ ਦੇ ਨਾਲ ਲਗਦੇ ਸਰਹੱਦੀ ਖੇਤਰ ਵਿਚ ਸਾਰੀਆਂ ਯਾਤਰਾਵਾਂ ਟਾਲਣ ਦੀ ਸਲਾਹ ਦਿੱਤੀ ਗਈ ਹੈ। ਵੈੱਬਸਾਈਟ ਮੁਤਾਬਕ ਸੁਰੱਖਿਆ ਸਥਿਤੀ ਅਤੇ ਬਾਰੂਦੀ ਸੁਰੰਗਾਂ ਅਤੇ ਅਣਵਿਸਫੋਟ ਹਥਿਆਰਾਂ ਦੀ ਮੌਜੂਦਗੀ ਦੇ ਕਾਰਨ ਪੰਜਾਬ, ਗੁਜਰਾਤ ਅਤੇ ਰਾਜਸਥਾਨ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਦੇ ਖੇਤਰਾਂ ਵਿਚ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ।


ਕੈਨੇਡਾ ਸਰਕਾਰ ਮੁਤਾਬਕ ਅਣਪਛਾਤੀ ਸੁਰੱਖਿਆ ਸਥਿਤੀ ਦੇ ਕਾਰਨ ਜੰਮੂ ਅਤੇ ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਦੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਕਿਹਾ ਗਿਆ ਹੈ ਕਿ ਉੱਤੇ ਅੱਤਵਾਦ, ਖਾੜਕੂਵਾਦ, ਸਿਵਲ ਅਸ਼ਾਂਤੀ ਅਤੇ ਅਗਵਾ ਦਾ ਖ਼ਤਰਾ ਹੈ। ਇਸ ਐਡਵਾਈਜ਼ਰੀ ਵਿਚ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੀ ਯਾਤਰਾ ਨੂੰ ਸ਼ਾਮਲ ਨਹੀਂ ਕੀਤਾ ਗਿਆ। ਸਰਕਾਰ ਨੇ ਅਸਾਮ ਅਤੇ ਮਣੀਪੁਰ ਵਿਚ ਅੱਤਵਾਦ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਦੇਖਦਿਆਂ ਉੱਥੇ ਗੈਰ ਜ਼ਰੂਰੀ ਆਵਾਜਾਈ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ। ਇਸ ਐਡਵਾਈਜ਼ਰੀ ਵਿਚ ਵਾਹਗਾ ਬਾਰਡਰ ਕਰਾਸਿੰਗ ਨੂੰ ਸ਼ਾਮਲ ਨਹੀਂ ਕੀਤਾ ਗਿਆ।

error: Content is protected !!