ਤਰਨਤਾਰਨ ਦੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਚੋਂ ਮਿਲੀ ਔਰਤ ਦੀ ਲਾਸ਼

ਤਰਨਤਾਰਨ ਦੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿਚੋਂ ਮਿਲੀ ਔਰਤ ਦੀ ਲਾਸ਼


ਵੀਓਪੀ ਬਿਊਰੋ, ਤਰਨਤਾਰਨ : ਸਥਾਨਕ ਸ੍ਰੀ ਦਰਬਾਰ ਸਾਹਿਬ ਸਰੋਵਰ ‘ਚੋਂ ਇਕ ਔਰਤ ਦੀ ਲਾਸ਼ ਮਿਲੀ ਹੈ। ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸਥਾਨਕ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਡਿੱਗੀ ਇਕ ਔਰਤ ਦੀ ਲਾਸ਼ ਪ੍ਰਾਪਤ ਹੋਈ, ਜਿਸ ਨੂੰ ਸੇਵਾਦਾਰਾਂ ਵੱਲੋਂ ਬਾਹਰ ਕੱਢਦੇ ਹੋਏ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ।

ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਮ੍ਰਿਤਕ ਔਰਤ ਦੀ ਪਛਾਣ ਨਹੀਂ ਹੋ ਪਾਈ ਹੈ। ਫਿਲਹਾਲ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਤੇ ਪਰਿਵਾਰਕ ਮੈਂਬਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੇ ਸਬ ਇੰਸਪੈਕਟਰ ਵਿਪਨ ਕੁਮਾਰ ਨੇ ਦੱਸਿਆ ਕਿ ਦੇਰ ਸ਼ਾਮ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਇਕ ਔਰਤ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

error: Content is protected !!