ਤਰਨਤਾਰਨ ‘ਚ ਬੈਂਕ ਲੁੱਟਣ ਆਏ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

ਤਰਨਤਾਰਨ ‘ਚ ਬੈਂਕ ਲੁੱਟਣ ਆਏ ਲੁਟੇਰਿਆਂ ਨੇ ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹਾਲਤ ਗੰਭੀਰ

ਤਰਨਤਾਰਨ (ਵੀਓਪੀ ਬਿਊਰੋ)- ਤਰਨਤਾਰਨ ਜਿਲੇ ਦੇ ਪਿੰਡ ਢੋਟੀਆ ਵਿਖੇ ਦੁਪਹਿਰ 1 ਵਜੇ ਮੋਟਰਸਾਈਕਲ ਸਵਾਰ 4 ਲੁਟੇਰਿਆਂ ਨੇ ਬੈਂਕ ਲੁੱਟਣ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਲੁਟੇਰਿਆਂ ਨੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਜਦੋਂ ਪੀਸੀਆਰ ਜਵਾਨ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰਿਆਂ ਨੇ ਉਨ੍ਹਾਂ ਨੂੰ ਦੋ ਗੋਲੀਆਂ ਮਾਰ ਦਿੱਤੀਆਂ।

ਸਿਪਾਹੀ ਨੂੰ ਜ਼ਖ਼ਮੀ ਹਾਲਤ ਵਿੱਚ ਤਰਨਤਾਰਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਲਾਂਕਿ ਲੁਟੇਰੇ ਬੈਂਕ ਲੁੱਟਣ ਵਿੱਚ ਕਾਮਯਾਬ ਨਹੀਂ ਹੋਏ ਅਤੇ ਫ਼ਰਾਰ ਹੋ ਗਏ। ਪੁਲਿਸ ਵੱਲੋਂ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।

ਲੋਕਾਂ ਅਨੁਸਾਰ ਤਿੰਨ ਲੁਟੇਰੇ ਬੈਂਕ ਅੰਦਰ ਦਾਖਲ ਹੋਏ ਜਦੋਂ ਕਿ ਇੱਕ ਬਾਹਰ ਇੰਤਜ਼ਾਰ ਕਰ ਰਿਹਾ ਸੀ ਜਿਸ ਕੋਲ ਪਿਸਤੌਲ ਸੀ। ਇਸ ਦੌਰਾਨ ਬੈਂਕ ‘ਚ ਡਿਊਟੀ ‘ਤੇ ਪਹੁੰਚੇ ਪੀ.ਸੀ.ਆਰ. ਮੋਟਰਸਾਈਕਲ ਮੁਲਾਜ਼ਮ ਬਲਵਿੰਦਰ ਸਿੰਘ ਤੇ ਉਸ ਦੇ ਸਾਥੀ ਮੁਲਾਜ਼ਮ ਨੇ ਸ਼ੱਕ ਦੇ ਆਧਾਰ ’ਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ।

ਇਸ ਤੋਂ ਬਾਅਦ ਮੁਲਜ਼ਮਾਂ ਦੀ ਪੁਲੀਸ ਮੁਲਾਜ਼ਮ ਨਾਲ ਝੜਪ ਹੋ ਗਈ ਅਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਬਲਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

error: Content is protected !!