ਗਰਮ ਖਿਆਲੀ ਹਰਦੀਪ ਨਿੱਝਰ ਦੇ ਜਲੰਧਰ ਸਥਿਤ ਘਰ ਨੂੰ ਸੀਲ ਕਰਨ ਦੀ ਤਿਆਰੀ, ਚਿਪਕਾਇਆ ਨੋਟਿਸ

ਗਰਮ ਖਿਆਲੀ ਹਰਦੀਪ ਨਿੱਝਰ ਦੇ ਜਲੰਧਰ ਸਥਿਤ ਘਰ ਨੂੰ ਸੀਲ ਕਰਨ ਦੀ ਤਿਆਰੀ, ਚਿਪਕਾਇਆ ਨੋਟਿਸ


ਵੀਓਪੀ ਬਿਊਰੋ, ਜਲੰਧਰ : ਭਾਰਤ ‘ਚ ਮੋਸਟ ਵਾਂਟੇਡ ਗੈਂਗਸਟਰਾਂ-ਅੱਤਵਾਦੀਆਂ ਨੂੰ ਲੈ ਕੇ ਸੂਬਾ ਅਤੇ ਕੇਂਦਰੀ ਏਜੰਸੀਆਂ ਵਿਚਾਲੇ ਬੈਠਕ ਹੋਈ, ਜਿਸ ‘ਚ ਲਏ ਫੈਸਲਿਆਂ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ। ਮੀਟਿੰਗ ਤੋਂ ਇੱਕ ਦਿਨ ਬਾਅਦ ਹੀ ਏਜੰਸੀਆਂ ਨੇ ਜਲੰਧਰ ਦੇ ਪਿੰਡ ਭਾਰਸਿੰਘਪੁਰਾ (ਫਿਲੌਰ) ਤੋਂ ਕੈਨੇਡਾ ਵਿੱਚ ਮਾਰੇ ਗਏ 10 ਲੱਖ ਰੁਪਏ ਦੇ ਇਨਾਮੀ ਭਾਰਤੀ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਜਾਇਦਾਦ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


ਨਿੱਝਰ ਦੇ ਬੰਦ ਘਰ ਦੇ ਬਾਹਰ ਨੋਟਿਸ ਚਿਪਕਾਇਆ ਗਿਆ ਹੈ। 45 ਸਾਲਾ ਹਰਦੀਪ ਸਿੰਘ ਨਿੱਝਰ ਦੀ ਇਸ ਸਾਲ 18 ਜੂਨ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿਚ ਇਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਕਾਫੀ ਵਿਵਾਦ ਚੱਲ ਰਿਹਾ ਹੈ।


ਹਰਦੀਪ ਸਿੰਘ ਨਿੱਝਰ ਜਲੰਧਰ ਜ਼ਿਲ੍ਹੇ ਦੇ ਪਿੰਡ ਭਾਰਸਿੰਘਪੁਰਾ ਦਾ ਵਸਨੀਕ ਸੀ। ਨਿੱਝਰ ਸ਼ੁਰੂ ਤੋਂ ਹੀ ਗਰਮਖਿਆਲੀ ਸੋਚ ਰੱਖਣ ਵਾਲੇ ਸਨ ਤੇ 1992 ਵਿੱਚ ਕੈਨੇਡਾ ਚਲੇ ਗਏ। ਇਸ ਤੋਂ ਬਾਅਦ ਉਹ ਕਦੇ ਪਿੰਡ ਨਹੀਂ ਪਰਤਿਆ।ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਕਾਫ਼ੀ ਵਿਵਾਦ ਚੱਲ ਰਿਹਾ ਹੈ। ਕੈਨੇਡਾ ਦਾ ਦੋਸ਼ ਹੈ ਕਿ ਨਿੱਝਰ ਕੈਨੇਡੀਅਨ ਨਾਗਰਿਕ ਸੀ ਅਤੇ ਭਾਰਤ ਨੇ ਆਪਣੇ ਏਜੰਟਾਂ ਰਾਹੀਂ ਉਸ ਦਾ ਕਤਲ ਕਰਵਾਇਆ ਸੀ। ਕੈਨੇਡਾ ‘ਚ ਰਾਅ ਦੇ ਅਧਿਕਾਰੀ ਪਵਨ ਰਾਏ ਨੂੰ ਵੀ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਹੈ।

error: Content is protected !!