‘ਸ਼ੁੱਭ ਅਸੀਂ ਤੇਰੇ ਨਾਲ ਖੜ੍ਹੇ ਹਾਂ, ਤੁਹਾਨੂੰ ਆਪਣੀ ਦੇਸ਼ ਭਗਤੀ ਸਾਬਿਤ ਕਰਨ ਦੀ ਕੋਈ ਲੋੜ ਨਹੀਂ’, ਗਾਇਕ ਸ਼ੁੱਭ ਦੀ ਹਮਾਇਤ ਵਿਚ ਬੋਲੇ ਹਰਮਿਸਰਤ ਕੌਰ ਬਾਦਲ

‘ਸ਼ੁੱਭ ਅਸੀਂ ਤੇਰੇ ਨਾਲ ਖੜ੍ਹੇ ਹਾਂ, ਤੁਹਾਨੂੰ ਆਪਣੀ ਦੇਸ਼ਭਗਤੀ ਸਾਬਿਤ ਕਰਨ ਦੀ ਕੋਈ ਲੋੜ ਨਹੀਂ’, ਗਾਇਕ ਸ਼ੁੱਭ ਦੀ ਹਮਾਇਤ ਵਿਚ ਬੋਲੇ ਹਰਮਿਸਰਤ ਕੌਰ ਬਾਦਲ


ਵੀਓਪੀ ਬਿਊਰੋ, ਚੰਡੀਗੜ੍ਹ : ਵਿਵਾਦਾਂ ਵਿਚ ਘਿਰੇ ਪੰਜਾਬੀ ਗਾਇਕ ਸ਼ੁੱਭ ਦੀ ਹਮਾਇਤ ਵਿਚ ਕਈ ਵੱਡੀਆਂ ਹਸਤੀਆਂ ਆਉਣ ਲੱਗੀਆਂ ਹਨ। ਬੀਤੇ ਦਿਨੀਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਗਾਇਕ ਸ਼ੁੱਭ ਦੀ ਹਮਾਇਤ ਕੀਤੀ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਸੀਂ ਸ਼ੁੱਭ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਸ਼ੁੱਭ ਨੂੰ ਆਪਣੀ ਦੇਸ਼ ਭਗਤੀ ਸਾਬਤ ਕਰਨ ਦੀ ਕੋਈ ਲੋੜ ਨਹੀਂ ਹੈ। ਉਹ ਪੰਜਾਬ ਤੇ ਭਾਰਤ ਦਾ ਮਾਣਮੱਤਾ ਪੁੱਤਰ ਹੈ। ਉਨ੍ਹਾਂ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੂਹ ਦੇਸ਼ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਲਈ ਬੋਲਣ ਵਾਲੇ ਸ਼ੁੱਭ ਅਤੇ ਹੋਰ ਲੋਕਾਂ ਨੂੰ ਦੇਸ਼ ਵਿਰੋਧੀ ਕਰਾਰ ਦੇਣ ਦੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਨਾ ਹੋਣ।


ਹਰਸਿਮਰਤ ਕੌਰ ਬਾਦਲ ਨੇ ਐਕਸ (ਟਵਿਟਰ) ‘ਤੇ ਲਿਖਿਆ, “ਸ਼ੁੱਭ! ਅਸੀਂ ਤੁਹਾਡੇ ਨਾਲ ਖੜੇ ਹਾਂ। ਤੁਹਾਨੂੰ ਆਪਣੀ ਦੇਸ਼ਭਗਤੀ ਸਾਬਤ ਕਰਨ ਦੀ ਕੋਈ ਲੋੜ ਨਹੀਂ ਕਿਉਂਕਿ ਤੁਸੀਂ ਪੰਜਾਬ ਅਤੇ ਭਾਰਤ ਦੇ ਮਾਣਮੱਤੇ ਪੁੱਤਰ ਹੋ। ਸ਼੍ਰੋਮਣੀ ਅਕਾਲੀ ਦਲ ਸਾਥੀ ਦੇਸ਼ਵਾਸੀਆਂ ਨੂੰ ਅਪੀਲ ਹੈ ਕਿ ਉਹ ਪੰਜਾਬ ਲਈ ਬੋਲਣ ਵਾਲੇ ਸ਼ੁੱਭ ਅਤੇ ਹੋਰਾਂ ਨੂੰ ਰਾਸ਼ਟਰ ਵਿਰੋਧੀ ਕਰਾਰ ਦੇਣ ਦੀਆਂ ਸਾਜ਼ਿਸ਼ਾਂ ਦਾ ਸ਼ਿਕਾਰ ਨਾ ਹੋਣ।”


ਜ਼ਿਕਰਯੋਗ ਹੈ ਕਿ ਗਾਇਕ ਸ਼ੁੱਭ ਇਨ੍ਹੀਂ ਦਿਨੀਂ ਵਿਵਾਦਾਂ ਵਿਚ ਘਿਰੇ ਹੋਏ ਹਨ। ਇੰਸਟਾਗ੍ਰਾਮ ਸਟੋਰੀ ‘ਤੇ ਭਾਰਤ ਦੇ ਨਕਸ਼ੇ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿਚ ਉਸ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਇਸ ਵਿਚਾਲੇ ਉਸ ਦਾ ਭਾਰਤ ਦੌਰਾ ਵੀ ਰੱਦ ਹੋ ਗਿਆ ਸੀ। ਹੁਣ ਬਹੁਤ ਸਾਰੀਆਂ ਹਸਤੀਆਂ ਉਸ ਦੇ ਹੱਕ ਵਿਚ ਵੀ ਨਿਤਰ ਰਹੀਆਂ ਹਨ।

error: Content is protected !!