Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
September
25
ਕੈਨੇਡਾ ਵਿਚ ਰਹਿੰਦੇ ਇਨ੍ਹਾਂ ਲੋਕਾਂ ਦੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ ਰੱਦ ਕਰੇਗਾ ਭਾਰਤ
international
Latest News
National
ਕੈਨੇਡਾ ਵਿਚ ਰਹਿੰਦੇ ਇਨ੍ਹਾਂ ਲੋਕਾਂ ਦੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ ਰੱਦ ਕਰੇਗਾ ਭਾਰਤ
September 25, 2023
Voice of Punjab
ਕੈਨੇਡਾ ਵਿਚ ਰਹਿੰਦੇ ਇਨ੍ਹਾਂ ਲੋਕਾਂ ਦੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ ਰੱਦ ਕਰੇਗਾ ਭਾਰਤ
ਵੀਓਪੀ ਬਿਊਰੋ, ਨਵੀਂ ਦਿੱਲੀ : ਭਾਰਤ-ਕੈਨੇਡਾ ਵਿਵਾਦ ਵਿਚਾਲੇ ਨਿੱਤ ਨਵਾਂ ਫੁਰਮਾਨ ਭਾਰਤ ਸਰਕਾਰ ਜਾਰੀ ਕਰ ਰਹੀ ਹੈ।ਭਾਰਤ ਹੁਣ ਕੈਨੇਡਾ, ਯੂਕੇ ਅਤੇ ਅਮਰੀਕਾ ਦੇ ਇਨ੍ਹਾਂ ਲੋਕਾਂ ਦੇ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ (ਓਸੀਆਈ) ਕਾਰਡ ਰੱਦ ਕਰੇਗਾ, ਜੋ ਵਿਦੇਸ਼ਾਂ ਵਿੱਚ ਰਹਿ ਕੇ ਭਾਰਤ ਵਿਰੋਧੀ ਮੁਹਿੰਮ ਚਲਾ ਰਹੇ ਹਨ ਤੇ ਭਾਰਤੀ ਸੰਸਥਾਵਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ।
ਭਾਰਤ ਨਾਲ ਕੈਨੇਡਾ ਦੇ ਸਬੰਧ ਹੁਣ ਤੱਕ ਦੇ ਸਭ ਤੋਂ ਨਾਜ਼ੁਕ ਮੋੜ ‘ਤੇ ਹਨ। ਫਿਲਹਾਲ, ਦੋਸ਼ ਲਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਜੇ ਤੱਕ ਸਬੂਤ ਵੀ ਨਹੀਂ ਦਿਖਾਏ ਹਨ। ਅਜਿਹੇ ‘ਚ ਉਨ੍ਹਾਂ ਦੇ ਦਾਅਵਿਆਂ ਨੂੰ ਝੂਠਾ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਭਾਰਤ ਇਕ ਹੋਰ ਵੱਡੀ ਕਾਰਵਾਈ ਦੀ ਤਿਆਰੀ ਕਰ ਰਿਹਾ ਹੈ। ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਰੱਦ ਕਰਨ ਤੋਂ ਬਾਅਦ ਭਾਰਤ ਹੁਣ ਖਾਲਿਸਤਾਨੀ ਅੱਤਵਾਦੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਹੁਣ ਕੈਨੇਡਾ, ਯੂਕੇ ਅਤੇ ਅਮਰੀਕਾ ਦੇ ਖਾਲਿਸਤਾਨੀਆਂ ਦੇ ਓਸੀਆਈ ਕਾਰਡ ਰੱਦ ਕਰੇਗਾ, ਜੋ ਵਿਦੇਸ਼ਾਂ ਵਿੱਚ ਰਹਿ ਕੇ ਭਾਰਤ ਵਿਰੋਧੀ ਮੁਹਿੰਮ ਚਲਾ ਰਹੇ ਹਨ ਤੇ ਭਾਰਤੀ ਸੰਸਥਾਵਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਵਿਦੇਸ਼ਾਂ ‘ਚ ਭਾਰਤੀ ਸੰਸਥਾਵਾਂ, ਕੌਂਸਲੇਟਾਂ ਅਤੇ ਦੂਤਘਰਾਂ ‘ਤੇ ਹਮਲਿਆਂ ਤੋਂ ਬਾਅਦ ਭਾਰਤ ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਰੱਦ ਕਰ ਸਕਦਾ ਹੈ। ਉਨ੍ਹਾਂ ਦਾ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਕਾਰਡ (OCI) ਵੀ ਰੱਦ ਹੋ ਸਕਦਾ ਹੈ।
OCI ਦਾ ਮਤਲਬ ਹੈ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਅਨ। ਇਹ ਕਾਰਡ ਭਾਰਤੀ ਮੂਲ ਦੇ ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ‘ਚ ਅਣਮਿੱਥੇ ਸਮੇਂ ਲਈ ਰਹਿਣ ਅਤੇ ਕੰਮ ਕਰਨ ਦੀ ਇਜਾਜ਼ਤ ਦਿੰਦਾ ਹੈ। ਜੇਕਰ ਸਰਲ ਭਾਸ਼ਾ ਵਿੱਚ ਸਮਝਿਆ ਜਾਵੇ ਤਾਂ ਵਿਦੇਸ਼ਾਂ ਵਿੱਚ ਵਸਣ ਵਾਲੇ ਅਤੇ ਉਥੋਂ ਦੀ ਨਾਗਰਿਕਤਾ ਲੈਣ ਵਾਲੇ ਭਾਰਤੀ ਲੋਕ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ। ਭਾਰਤ ਵਿੱਚ ਹੀ ਨਹੀਂ, ਦੁਨੀਆ ਦੇ ਕਈ ਦੇਸ਼ਾਂ ਵਿੱਚ ਅਜਿਹੀ ਦੋਹਰੀ ਨਾਗਰਿਕਤਾ ਲੈਣ ਦੇ ਨਿਯਮ ਹਨ। ਇਹ ਕਾਰਡ ਉਨ੍ਹਾਂ ਲੋਕਾਂ ਨੂੰ ਜਾਰੀ ਕੀਤਾ ਜਾਂਦਾ ਹੈ, ਜੋ ਭਾਰਤ ਦੇ ਨਾਗਰਿਕ ਰਹਿ ਚੁੱਕੇ ਹਨ ਜਾਂ ਉਨ੍ਹਾਂ ਦੇ ਮਾਤਾ-ਪਿਤਾ ਭਾਰਤੀ ਨਾਗਰਿਕ ਰਹੇ ਹੋਣ। ਕਾਰਡ ਜਾਰੀ ਕਰਨ ਤੋਂ ਬਾਅਦ ਭਾਰਤ ਕਾਰਡ ਧਾਰਦਕ ਨੂੰ ਸਾਰੀ ਉਮਰ ਇੱਥੇ ਕੰਮ ਕਰਨ ਅਤੇ ਹਰ ਤਰ੍ਹਾਂ ਦੇ ਵਿੱਤੀ ਲੈਣ-ਦੇਣ ਕਰਨ ਦੀ ਇਜਾਜ਼ਤ ਦਿੰਦਾ ਹੈ। ਇਹੀ ਕਾਰਨ ਹੈ ਕਿ ਇਹ ਕਾਰਡ ਜੀਵਨ ਭਰ ਵੈਲਿਡ ਰਹਿੰਦਾ ਹੈ। ਕਾਰਡ ਧਾਰਕ ਨੂੰ ਭਾਰਤ ਆਉਣ ਲਈ ਵੀਜ਼ੇ ਦੀ ਲੋੜ ਨਹੀਂ ਹੁੰਦੀ।
ਸੂਤਰਾਂ ਮੁਤਾਬਕ ਰਾਸ਼ਟਰੀ ਜਾਂਚ ਏਜੰਸੀ (NIA) ਨੇ ਖਾਲਿਸਤਾਨੀ ਅੱਤਵਾਦੀਆਂ ਦੀ ਨਵੀਂ ਲਿਸਟ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਕੁਲ 19 ਨਾਂ ਹਨ, ਜਿਨ੍ਹਾਂ ‘ਚ ਬਰਤਾਨੀਆ ਵਿੱਚ ਰਹਿ ਰਹੇ 7 ਖਾਲਿਸਤਾਨੀ ਅਤੇ ਅਮਰੀਕਾ ‘ਚ ਰਹਿ ਰਹੇ 5 ਖਾਲਿਸਤਾਨੀ ਸ਼ਾਮਲ ਹਨ। ਇਹ ਉਹ 19 ਲੋਕ ਹਨ ਜੋ ਵਿਦੇਸ਼ਾਂ ‘ਚ ਰਹਿ ਕੇ ਭਾਰਤ ਵਿਰੁੱਧ ਪ੍ਰਚਾਰ ਕਰ ਰਹੇ ਹਨ।
Post navigation
ਪੰਜਾਬ ਪੁਲਿਸ ਮੁਲਾਜ਼ਮ ਦੀ ਸ਼ਰਮਨਾਕ ਕਰਤੂਤ… ਪਤਨੀ ਨੂੰ ਜ਼ਮੀਨ ‘ਤੇ ਸੁੱਟ ਕੇ ਮਾਰੀਆਂ ਲੱਤਾਂ, ਨਸ਼ਾ ਕਰ ਕੇ ਬੱਚਿਆਂ ਨਾਲ ਵੀ ਕਰਦੈ ਕੁੱਟਮਾਰ
ਕਦੇ ਰੰਗਲਾ ਹੁੰਦਾ ਸੀ ਪੰਜਾਬ, ਹੁਣ ਕੰਗਲਾ ਬਣ ਕੇ ਰਹਿ ਗਿਆ : ਨਵਜੋਤ ਸਿੱਧੂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us