ਭਾਰਤ ਵਿਚ ਰਹੋ ਚੌਕਸ ਤੇ ਸਾਵਧਾਨ, ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਹਦਾਇਤ, ਨਵੀਂ ਟ੍ਰੈਵਲ ਐਡਵਾਈਜ਼ਰੀ ਕੀਤੀ ਜਾਰੀ

ਭਾਰਤ ਵਿਚ ਰਹੋ ਚੌਕਸ ਤੇ ਸਾਵਧਾਨ, ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਹਦਾਇਤ, ਨਵੀਂ ਟ੍ਰੈਵਲ ਐਡਵਾਈਜ਼ਰੀ ਕੀਤੀ ਜਾਰੀ

ਵੀਓਪੀ ਬਿਊਰੋ, ਟੋਰਾਂਟੋ : ਕੈਨੇਡਾ ਅਤੇ ਭਾਰਤ ਵਿਚਕਾਰ ਵੱਧਦੇ ਤਣਾਅ ਨੂੰ ਦੇਖਦੇ ਹੋਏ ਕੈਨੇਡਾ ਨੇ ਮੁੜ ਭਾਰਤ ‘ਚ ਆਪਣੇ ਨਾਗਰਿਕਾਂ ਲਈ ਨਵੀਂ ਟ੍ਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਐਡਵਾਈਜ਼ਰੀ ਮੁਤਾਬਕ ਕੈਨੇਡਾ ਸਰਕਾਰ ਨੇ ਭਾਰਤ ‘ਚ ਆਪਣੇ ਨਾਗਰਿਕਾਂ ਨੂੰ ਅਲਰਟ ਰਹਿਣ ਅਤੇ ਸਾਵਧਾਨੀ ਵਰਤਣ ਲਈ ਕਿਹਾ ਹੈ ਕਿਉਂਕਿ ਸੋਸ਼ਲ ਮੀਡੀਆ ‘ਤੇ ਕੈਨੇਡਾ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦਾ ਸੱਦਾ ਅਤੇ ਕੁੱਝ ਨਕਾਰਾਤਮਕ ਭਾਵਨਾਵਾਂ ਜਾਰੀ ਹਨ। ਦੱਸਣਯੋਗ ਹੈ ਕਿ ਅੱਤਵਾਦੀ ਨਿੱਝਰ 18 ਜੂਨ ਨੂੰ ਕੈਨੇਡਾ ‘ਚ ਕਤਲ ਕਰ ਦਿੱਤਾ ਗਿਆ ਸੀ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਬਿਆਨ ਦਿੱਤਾ ਗਿਆ ਸੀ ਕਿ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੈ।ਇਸ ਦੌਰਾਨ ਭਾਰਤ ਅਤੇ ਕੈਨੇਡਾ ਵਿਚਕਾਰ ਤਣਾਅ ਵੱਧ ਗਿਆ ਹੈ। ਭਾਰਤ ਸਰਕਾਰ ਨੇ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਬੇਤੁਕਾ ਅਤੇ ਤੱਥਹੀਣ ਦੱਸਦੇ ਹੋਏ ਰੱਦ ਕਰ ਦਿੱਤਾ ਸੀ। ਇਸ ਲਈ ਹੁਣ ਕੈਨੇਡਾ ਦੀ ਸਰਕਾਰ ਨੇ ਆਪਣੀ ਟ੍ਰੈਵਲ ਐਡਵਾਈਜ਼ਰੀ ‘ਚ ਕਿਹਾ ਹੈ ਕਿ ਕੈਨੇਡਾ ਅਤੇ ਭਾਰਤ ‘ਚ ਹਾਲ ਦੇ ਘਟਨਾਕ੍ਰਮਾਂ ਨੂੰ ਦੇਖਦੇ ਹੋਏ ਸੋਸ਼ਲ ਮੀਡੀਆ ‘ਤੇ ਕੈਨੇਡਾ ਪ੍ਰਤੀ ਵਿਰੋਧ ਪ੍ਰਦਰਸ਼ਨ ਅਤੇ ਕੁੱਝ ਨਕਾਰਾਤਮਕ ਭਾਵਾਨਾਵਾਂ ਦੇਖਣ ਨੂੰ ਮਿਲ ਰਹੀਆਂ ਹਨ।


ਇਸ ਲਈ ਤੁਸੀਂ ਸਾਰੇ ਅਲਰਟ ਰਹੋ ਅਤੇ ਸਾਵਧਾਨੀ ਵਰਤੋ। ਪਿਛਲੇ ਹਫ਼ਤੇ ਭਾਰਤ ਨੇ ਵੀ ਕੈਨੇਡਾ ‘ਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇਸੇ ਤਰ੍ਹਾਂ ਦੀ ਸਲਾਹ ਜਾਰੀ ਕੀਤੀ ਸੀ। ਕੈਨੇਡਾ ‘ਚ ਭਾਰਤੀ ਨਾਗਰਿਕਾਂ ਅਤੇ ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਦੇ ਉਨ੍ਹਾਂ ਇਲਾਕਿਆਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ, ਜਿੱਥੇ ਭਾਰਤ ਵਿਰੋਧੀ ਗਤੀਵਿਧੀਆਂ ਵੱਧ ਰਹੀਆਂ ਹਨ।

error: Content is protected !!