ਖਜ਼ਾਨਾ ਖਾਲੀ… ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਵਿਜੀਲੈਂਸ ਫੜਨ ਲਈ ਕਰ ਰਹੀ ਛਾਪੇਮਾਰੀ

  1. ਖਜ਼ਾਨਾ ਖਾਲੀ… ਮਨਪ੍ਰੀਤ ਬਾਦਲ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਵਿਜੀਲੈਂਸ ਫੜਨ ਲਈ ਕਰ ਰਹੀ ਛਾਪੇਮਾਰੀ

ਬਠਿੰਡਾ (ਵੀਓਪੀ ਬਿਊਰੋ): ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸ ਨੂੰ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਬਠਿੰਡਾ ਅਦਾਲਤ ਨੇ ਉਸ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ।

ਇਸ ਤੋਂ ਪਹਿਲਾਂ ਅੱਜ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਵਿੱਚ ਇੱਕ ਜਾਇਦਾਦ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਇੱਕ ਮਾਮਲੇ ਵਿੱਚ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਸੀ। ਇਸ ਤੋਂ ਬਾਅਦ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ।

ਵਿਜੀਲੈਂਸ ਦੀਆਂ ਟੀਮਾਂ ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਮਨਪ੍ਰੀਤ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਪਟੀਸ਼ਨ ਵਾਪਸ ਲੈ ਲਈ ਗਈ ਹੈ।

 

ਇਸ ਦੇ ਨਾਲ ਹੀ ਬਠਿੰਡਾ ਵਿਕਾਸ ਅਥਾਰਟੀ ਨੂੰ ਪਲਾਟ ਕਮਰਸ਼ੀਅਲ ਅਤੇ ਰਿਹਾਇਸ਼ੀ ਬਣਾ ਕੇ ਵੇਚਣ ਦੇ ਮਾਮਲੇ ਵਿੱਚ ਮਨਪ੍ਰੀਤ ਦੇ ਸਾਥੀ ਵਿਕਾਸ ਅਰੋੜਾ ਨੂੰ ਅੱਜ ਮਾਣਯੋਗ ਦਲਜੀਤ ਕੈਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਵਿਜੀਲੈਂਸ ਨੇ ਪੁੱਛਗਿੱਛ ਲਈ ਵਿਕਾਸ ਦਾ 28 ਸਤੰਬਰ ਤੱਕ ਰਿਮਾਂਡ ਹਾਸਲ ਕੀਤਾ ਹੈ।

error: Content is protected !!