Big Breaking… ਤੜਕਸਾਰ 5 ਵਜੇ ਗੁਨਗਨਾ ਪਾਣੀ ਪੀਂਦੇ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਨੇ ਘਰੋਂ ਲਿਆ ਹਿਰਾਸਤ ‘ਚ

Big Breaking… ਤੜਕਸਾਰ 5 ਵਜੇ ਗੁਨਗਨਾ ਪਾਣੀ ਪੀਂਦੇ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਨੇ ਘਰੋਂ ਲਿਆ ਹਿਰਾਸਤ ‘ਚ

 

ਚੰਡੀਗੜ੍ਹ (ਵੀਓਪੀ ਬਿਊਰੋ) ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਵੇਰ 5 ਵਜੇ ਦੇ ਕਰੀਬ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਹ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਖਹਿਰਾ ਨੂੰ ਡਰੱਗ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਨੂੰ ਜਲਦ ਹੀ ਜਲਾਲਾਬਾਦ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

 

ਜਾਣਕਾਰੀ ਮੁਤਾਬਕ ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ ਵੀਰਵਾਰ ਸਵੇਰੇ 5 ਵਜੇ ਗ੍ਰਿਫਤਾਰ ਕਰ ਲਿਆ ਹੈ। ਜਲਾਲਾਬਾਦ ਪੁਲਿਸ ਖਹਿਰਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਪਹੁੰਚ ਗਈ ਹੈ। ਪੁਲਿਸ ਨੇ ਦੱਸਿਆ ਕਿ ਉਸ ਖ਼ਿਲਾਫ਼ ਐਨਡੀਪੀਐਸ ਐਕਟ ਦਾ ਪੁਰਾਣਾ ਕੇਸ ਸੀ, ਜਿਸ ’ਤੇ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਪੁਲਿਸ ਨੇ ਵੀਰਵਾਰ ਸਵੇਰੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਘਰ ਛਾਪਾ ਮਾਰਿਆ। ਜਲਾਲਾਬਾਦ ਪੁਲਿਸ ਨੇ ਇਹ ਕਾਰਵਾਈ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਹੈ। ਉਧਰ, ਕਾਂਗਰਸੀ ਵਿਧਾਇਕ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨਾਲ ਦੁਸ਼ਮਣੀ ਪੈਦਾ ਕਰ ਰਹੇ ਹਨ। ਗ੍ਰਿਫ਼ਤਾਰੀ ਸਮੇਂ ਖਹਿਰਾ ਨੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ।

error: Content is protected !!