ਇਸ ਮਾਮਲੇ ‘ਚ ਹੋਈ ਹੈ ਖਹਿਰਾ ਦੀ ਗ੍ਰਿਫ਼ਤਾਰੀ… ਜਲਾਲਾਬਾਦ ਪੁਲਿਸ ਨੇ ਖੋਲਿਆ 8 ਸਾਲ ਪੁਰਾਣਾ ਕੇਸ

ਵੀਓਪੀ ਬਿਊਰੋ – ਪੰਜਾਬ ਪੁਲਿਸ ਨੇ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਵੀਰਵਾਰ ਸਵੇਰੇ ਕਰੀਬ 5 ਵਜੇ ਜਲਾਲਾਬਾਦ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਸਵੇਰੇ ਹੋਈ ਇਸ ਕਾਰਵਾਈ ਕਾਰਨ ਪੰਜਾਬ ਦੀ ਸਿਆਸਤ ਗਰਮਾ ਗਈ ਹੈ।

ਵਿਰੋਧੀ ਧਿਰ ਨੇ ਸਰਕਾਰ ‘ਤੇ ਬਦਲੇ ਦੀ ਭਾਵਨਾ ਨਾਲ ਕੰਮ ਕਰਨ ਦਾ ਦੋਸ਼ ਲਗਾਇਆ ਹੈ। ਕਾਂਗਰਸ ਇਸ ਮਾਮਲੇ ‘ਚ ਸ਼ਾਮ ਨੂੰ ਰਾਜਪਾਲ ਨਾਲ ਵੀ ਮੁਲਾਕਾਤ ਕਰੇਗੀ। ਕਾਂਗਰਸ ਇਸ ਮਾਮਲੇ ਵਿੱਚ ਖਹਿਰਾ ਦੇ ਨਾਲ ਖੜ੍ਹੀ ਹੈ।

ਜਾਣਕਾਰੀ ਅਨੁਸਾਰ 5 ਮਾਰਚ 2015 ਨੂੰ ਜਲਾਲਾਬਾਦ ਥਾਣਾ ਸਦਰ ਦੀ ਪੁਲਿਸ ਨੇ 8 ਵਿਅਕਤੀਆਂ ਨੂੰ ਹੈਰੋਇਨ ਅਤੇ ਹਥਿਆਰਾਂ ਸਮੇਤ ਕਾਬੂ ਕੀਤਾ ਸੀ। ਫੜੇ ਗਏ ਵਿਅਕਤੀਆਂ ਵਿੱਚ ਕਪੂਰਥਲਾ ਦੇ ਇੱਕ ਮੁਲਜ਼ਮ ਨੇ ਸੁਖਪਾਲ ਖਹਿਰਾ ਨਾਲ ਗੱਲਬਾਤ ਕੀਤੀ ਸੀ। ਬਾਅਦ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਵੀ ਇਸ ਕੇਸ ਵਿੱਚ ਮੁਲਜ਼ਮ ਬਣਾਇਆ ਗਿਆ ਸੀ। ਸੂਤਰਾਂ ਮੁਤਾਬਕ ਖਹਿਰਾ ਨੇ ਸੁਪਰੀਮ ਕੋਰਟ ਤੋਂ ਇਹ ਕੇਸ ਜਿੱਤ ਲਿਆ ਸੀ, ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ।

error: Content is protected !!