Breaking: ਹੁਸ਼ਿਆਰਪੁਰ ‘ਚ ਅਕਾਲੀ ਆਗੂ ਅਣਖੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਹੁਸ਼ਿਆਰਪੁਰ ‘ਚ ਅਕਾਲੀ ਆਗੂ ਅਣਖੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਵੀਓਪੀ ਬਿਊਰੋ – ਹੁਸ਼ਿਆਰਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਾ ਕਤਲ ਕਰ ਦਿੱਤਾ ਗਿਆ। ਉਸ ਨੂੰ ਬੀਤੀ ਰਾਤ ਹੁਸ਼ਿਆਰਪੁਰ ਤੋਂ 15 ਕਿਲੋਮੀਟਰ ਦੂਰ ਉਸ ਦੇ ਪਿੰਡ ਮੇਗੋਵਾਲ ਗੰਜੀਆਂ ਵਿਖੇ ਗੋਲੀ ਮਾਰ ਦਿੱਤੀ ਗਈ। ਮ੍ਰਿਤਕ ਆਗੂ ਦੀ ਪਛਾਣ ਸੁਰਜੀਤ ਸਿੰਘ ਅਣਖੀ ਵਜੋਂ ਹੋਈ ਹੈ। ਪੁਲਿਸ ਨੇ ਘਟਨਾ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ

ਪਿੰਡ ਵਾਸੀਆਂ ਨੇ ਦੱਸਿਆ ਕਿ ਸੁਰਜੀਤ ਸਿੰਘ ਵੀਰਵਾਰ ਦੇਰ ਸ਼ਾਮ ਪਿੰਡ ਅਣਖੀ ਵਿਖੇ ਕਰਿਆਨੇ ਦੀ ਦੁਕਾਨ ‘ਤੇ ਖੜ੍ਹਾ ਸੀ। ਇਸ ਦੌਰਾਨ ਬਾਈਕ ‘ਤੇ ਦੋ ਨੌਜਵਾਨ ਉਥੇ ਆਏ। ਨੌਜਵਾਨਾਂ ਨੇ ਅਣਖੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਅਣਖੀ ਦੇ ਪੇਟ ਅਤੇ ਛਾਤੀ ਵਿੱਚ ਲੱਗੀਆਂ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਦੀ ਆਵਾਜ਼ ਸੁਣ ਕੇ ਪਿੰਡ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਅਣਖੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ। ਇੱਥੋਂ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੇ ਸਰੀਰ ‘ਤੇ ਚਾਰ ਗੋਲੀਆਂ ਲੱਗੀਆਂ।

ਉਹ ਇਕ ਵਾਰ ਅਕਾਲੀ ਦਲ ਦੀ ਟਿਕਟ ‘ਤੇ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ। ਉਹ ਦੋ ਵਾਰ ਪਿੰਡ ਦੇ ਸਰਪੰਚ ਰਹੇ ਅਤੇ ਹੁਣ ਉਨ੍ਹਾਂ ਦੀ ਪਤਨੀ ਪਿੰਡ ਦੀ ਸਰਪੰਚ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਫੈਲ ਗਈ ਹੈ।

error: Content is protected !!