ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਭਾਲ ਵਿਚ ਛੇ ਸੂਬਿਆਂ ਵਿਚ ਛਾਪੇਮਾਰੀ ! ਅਦਾਲਤੀ ਹੁਕਮਾਂ ਤੋਂ ਬਾਅਦ ਵੱਡੀ ਕਾਰਵਾਈ

ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਭਾਲ ਵਿਚ ਛੇ ਸੂਬਿਆਂ ਵਿਚ ਛਾਪੇਮਾਰੀ ! ਅਦਾਲਤੀ ਹੁਕਮਾਂ ਤੋਂ ਬਾਅਦ ਵੱਡੀ ਕਾਰਵਾਈ


ਵੀਓਪੀ ਬਿਊਰੋ, ਚੰਡੀਗੜ੍ਹ-ਮੰਗਲਵਾਰ ਨੂੰ ਅਦਾਲਤ ਨੇ ਪੰਜਾਬ ਦੇ ਬਠਿੰਡਾ ਜ਼ਿਲੇ ‘ਚ ਜਾਇਦਾਦ ਦੀ ਖਰੀਦ ‘ਚ ਕਥਿਤ ਬੇਨਿਯਮੀਆਂ ਦੇ ਮਾਮਲੇ ‘ਚ ਭਾਜਪਾ ਨੇਤਾ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ।ਹੁਣ ਪੰਜਾਬ ਵਿਜੀਲੈਂਸ ਟੀਮ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਵਿਚ 6 ਸੂਬਿਆਂ ‘ਚ ਛਾਪੇਮਾਰੀ ਕਰ ਰਹੀ ਹੈ।

ਛਾਪੇਮਾਰੀ ਲਈ ਟੀਮ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਉਤਰਾਖੰਡ ਅਤੇ ਰਾਜਸਥਾਨ ਪਹੁੰਚ ਚੁੱਕੀ ਹੈ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕੀਤੇ ਜਾਣ ਤੋਂ ਬਾਅਦ ਅਦਾਲਤ ਦਾ ਹੁਕਮ ਆਇਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਮਨਪ੍ਰੀਤ ਬਾਦਲ ਦੇਸ਼ ਛੱਡ ਕੇ ਵਿਦੇਸ਼ ਜਾ ਸਕਦਾ ਹੈ।

ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ।ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟਰੇਟ ਦਲਜੀਤ ਕੌਰ ਦੀ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਦਿਆਂ ਵਿਜੀਲੈਂਸ ਅਤੇ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਮਨਪ੍ਰੀਪ ਬਾਦਲ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤੋਂ ਪਹਿਲਾਂ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਨੇ ਦੇਸ਼ ਦੇ ਹਵਾਈ ਅੱਡਿਆਂ ’ਤੇ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ।

error: Content is protected !!