ਘਰ ‘ਤੇ ਲਹਿਰਾਇਆ ਪਾਕਿਸਤਾਨ ਦਾ ਝੰਡਾ, ਪੁਲਿਸ ਨੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕਰ ਕੇ ਦੇਸ਼ ਧ੍ਰੋਹ ਦਾ ਮਾਮਲਾ ਕੀਤਾ ਦਰਜ

ਘਰ ‘ਤੇ ਲਹਿਰਾਇਆ ਪਾਕਿਸਤਾਨ ਦਾ ਝੰਡਾ, ਪੁਲਿਸ ਨੇ ਪਿਓ-ਪੁੱਤ ਨੂੰ ਗ੍ਰਿਫ਼ਤਾਰ ਕਰ ਕੇ ਦੇਸ਼ ਧ੍ਰੋਹ ਦਾ ਮਾਮਲਾ ਕੀਤਾ ਦਰਜ

ਮੁਰਾਦਾਬਾਦ (ਵੀਓਪੀ ਬਿਊਰੋ): ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਘਰ ‘ਤੇ ਪਾਕਿਸਤਾਨ ਦਾ ਝੰਡਾ ਲਹਿਰਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਅਤੇ ਮੌਕੇ ‘ਤੇ ਪਹੁੰਚ ਗਈ।

ਫਿਲਹਾਲ ਪੁਲਿਸ ਨੇ ਘਰ ਤੋਂ ਪਾਕਿਸਤਾਨੀ ਝੰਡੇ ਨੂੰ ਹਟਾ ਦਿੱਤਾ ਹੈ। ਇਸ ਤੋਂ ਇਲਾਵਾ ਮਕਾਨ ਮਾਲਕ ਅਤੇ ਉਸ ਦੇ ਲੜਕੇ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।


ਦੱਸ ਦਈਏ ਕਿ ਪੂਰਾ ਮਾਮਲਾ ਭਗਤਪੁਰ ਥਾਣਾ ਖੇਤਰ ਦੇ ਪਿੰਡ ਬੁੱਢਣਪੁਰ ਅਲੀਗੰਜ ਦਾ ਹੈ, ਜਿੱਥੇ ਪੁਲਿਸ ਨੂੰ ਕੱਪੜਿਆਂ ਦਾ ਕੰਮ ਕਰਨ ਵਾਲੇ ਇਕ ਅਮੀਰ ਵਿਅਕਤੀ ਦੇ ਘਰ ਪਾਕਿਸਤਾਨ ਦਾ ਝੰਡਾ ਲਗਾਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਕੀਤੀ ਅਤੇ ਫਿਰ ਝੰਡੇ ਨੂੰ ਉਤਾਰਿਆ।

ਇਸ ਤੋਂ ਬਾਅਦ ਰਈਸ (45) ਅਤੇ ਉਸ ਦੇ ਬੇਟੇ ਸਲਮਾਨ (25) ਨੂੰ ਗ੍ਰਿਫਤਾਰ ਕੀਤਾ ਗਿਆ। ਦੋਵਾਂ ਖਿਲਾਫ ਧਾਰਾ 153ਏ, 153ਬੀ ਤਹਿਤ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਐਲਆਈਯੂ ਦੇ ਨਾਲ-ਨਾਲ ਪੁਲਿਸ ਅਤੇ ਹੋਰ ਏਜੰਸੀਆਂ ਵੀ ਗ੍ਰਿਫਤਾਰ ਪਿਓ-ਪੁੱਤ ਤੋਂ ਪੁੱਛਗਿੱਛ ਕਰ ਰਹੀਆਂ ਹਨ। ਹੁਣ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਮਾਮਲੇ ਵਿੱਚ ਐਸਐਸਪੀ ਹੇਮਰਾਜ ਮੀਨਾ ਨੇ ਦੱਸਿਆ ਕਿ ਮੁਲਜ਼ਮ ਤੇ ਉਸ ਦੇ ਪੁੱਤਰ ’ਤੇ ਆਪਣੇ ਘਰ ਦੀ ਛੱਤ ’ਤੇ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਦੋਸ਼ ਹੈ। ਇਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਤੋਂ ਬਾਅਦ ਕਾਰਵਾਈ ਕੀਤੀ। ਉਸ ਨੂੰ ਵੀਰਵਾਰ (28 ਸਤੰਬਰ) ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

error: Content is protected !!