ਇਕੋ ਪਰਿਵਾਰ ਦੇ ਛੇ ਮੈਂਬਰਾਂ ਨੂੰ ਗੋਲ਼ੀਆਂ ਨਾਲ ਭੁੰਨ੍ਹ ਗਏ, ਚੀਕ ਚਿਹਾੜਾ ਤੇ ਵਿਛੀਆਂ ਲਾ+ਸ਼ਾਂ ਵੇਖ ਪਿੰਡ ਵਾਲੇ ਦਹਿਸ਼ਤ ਵਿਚ

ਇਕੋ ਪਰਿਵਾਰ ਦੇ ਛੇ ਮੈਂਬਰਾਂ ਨੂੰ ਗੋਲ਼ੀਆਂ ਨਾਲ ਭੁੰਨ੍ਹ ਗਏ, ਚੀਕ ਚਿਹਾੜਾ ਤੇ ਵਿਛੀਆਂ ਲਾ+ਸ਼ਾਂ ਵੇਖ ਪਿੰਡ ਵਾਲੇ ਦਹਿਸ਼ਤ ਵਿਚ


ਵੀਓਪੀ ਬਿਊਰੋ, ਦੇਵਰੀਆ : ਦੇਵਰੀਆ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜ਼ਮੀਨੀ ਰੰਜਿਸ਼ ਕਾਰਨ ਇਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਗੋਲ਼ੀਆਂ ਮਾਰ ਕੇ ਬੇਰਹਿਮੀ ਨਾਲ ਹੱਤਿ+ਆ ਕਰ ਦਿੱਤੀ ਗਈ ਹੈ। ਘਟਨਾ ਵਾਲੀ ਥਾਂ ‘ਤੇ ਚੀਕ ਚਿਹਾੜਾ ਸੁਣ ਕੇ ਸਾਰਾ ਪਿੰਡ ਡਰ ਗਿਆ।ਇਹ ਘਟਨਾ ਇੱਥੇ ਰੁਦਰਪੁਰ ਨੇੜੇ ਪਿੰਡ ਫਤਿਹਪੁਰ ਵਿੱਚ ਵਾਪਰੀ। ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।

ਮੌਕੇ ‘ਤੇ ਪਹੁੰਚੀ ਭਾਰੀ ਪੁਲਿਸ ਫੋਰਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਨੂੰ ਲੈ ਕੇ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਛੇ ਵਿਅਕਤੀਆਂ ਦੇ ਕਤਲ ਦੀ ਖ਼ਬਰ ਨੇ ਪੁਲਿਸ ਵਿਭਾਗ ਵਿੱਚ ਵੀ ਹਲਚਲ ਮਚਾ ਦਿੱਤੀ ਹੈ।ਦੇਵਰੀਆ ਜ਼ਿਲੇ ਦੇ ਰੁਦਰਪੁਰ ਕੋਤਵਾਲੀ ਖੇਤਰ ਦੇ ਫਤਿਹਪੁਰ ਪਿੰਡ ‘ਚ ਜ਼ਮੀਨੀ ਵਿਵਾਦ ‘ਚ ਇਕ ਹੀ ਪਰਿਵਾਰ ਦੇ 6 ਲੋਕਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

ਮ੍ਰਿਤਕਾਂ ਵਿੱਚ ਸਾਬਕਾ ਜ਼ਿਲ੍ਹਾ ਪੰਚਾਇਤ ਮੈਂਬਰ ਵੀ ਸ਼ਾਮਲ ਹਨ। ਪੁਲਿਸ ਅਨੁਸਾਰ ਪਿੰਡ ਦੇ ਹੀ ਇੱਕ ਵਿਅਕਤੀ ਨਾਲ ਜ਼ਮੀਨੀ ਵਿਵਾਦ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਸੀ।ਸੋਮਵਾਰ ਸਵੇਰੇ ਕਰੀਬ 7 ਵਜੇ ਦੋਵਾਂ ਧਿਰਾਂ ਵਿਚਾਲੇ ਝਗੜਾ ਸ਼ੁਰੂ ਹੋ ਗਿਆ। ਲੜਾਈ ਇਸ ਹੱਦ ਤੱਕ ਵਧ ਗਈ ਕਿ ਗੋਲ਼ੀਬਾਰੀ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪਿੰਡ ਵਿੱਚ ਤਣਾਅ ਦੇ ਮੱਦੇਨਜ਼ਰ ਪੀਏਸੀ ਪਿੰਡ ਵਿੱਚ ਭੇਜੀ ਜਾ ਰਹੀ ਹੈ।

error: Content is protected !!