ਜਹਾਜ਼ ਕਰੈਸ਼ ਹੋਣ ਕਾਰਨ ਸੰਸਦ ਮੈਂਬਰ, ਉਸ ਦੀ ਪਤਨੀ ਤੇ ਦੋ ਬੱਚਿਆਂ ਦੀ ਮੌ+ਤ

ਜਹਾਜ਼ ਕਰੈਸ਼ ਹੋਣ ਕਾਰਨ ਸੰਸਦ ਮੈਂਬਰ, ਉਸ ਦੀ ਪਤਨੀ ਤੇ ਦੋ ਬੱਚਿਆਂ ਦੀ ਮੌ+ਤ


ਵੀਓਪੀ ਬਿਊਰੋ, ਇੰਟਰਨੈਸ਼ਨਲ : ਇਕ ਜਹਾਜ਼ ਕਰੈਸ਼ ਹੋਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ ਸੰਸਦ ਮੈਂਬਰ, ਉਸ ਦੀ ਪਤਨੀ ਤੇ ਉਨ੍ਹਾਂ ਦੇ ਦੋ ਬੱਚਿਆਂ ਦੀ ਮੌਤ ਹੋ ਗਈ।
ਹਾਦਸਾ ਅਮਰੀਕਾ ਦੇ ਉਟਾਹ ਵਿਚ ਵਾਪਰਿਆ।ਸੂਬੇ ਵਿਚ ਅਮਰੀਕੀ ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਐਤਵਾਰ ਦੀ ਹੈ। ਖ਼ਬਰਾਂ ਮੁਤਾਬਕ ਇਸ ਛੋਟੇ ਜਹਾਜ਼ ਨੇ ਉਟਾਹ ਦੇ ਮੋਆਬ ਸ਼ਹਿਰ ਦੇ ਕੈਨੀਅਨਲੈਂਡਸ ਖੇਤਰੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ।


ਸਿਨਹੂਆ ਸਮਾਚਾਰ ਏਜੰਸੀ ਨੇ ਗ੍ਰੈਂਡ ਕਾਉਂਟੀ ਸ਼ੈਰਿਫ ਦੇ ਦਫ਼ਤਰ ਦੇ ਹਵਾਲੇ ਨਾਲ ਕਿਹਾ ਕਿ ਐਤਵਾਰ ਰਾਤ ਨੂੰ ਕੈਨੀਅਨਲੈਂਡਸ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜੀ ਦੇਰ ਬਾਅਦ ਇਕ ਛੋਟਾ ਜਹਾਜ਼ ਉਟਾਹ ਦੇ ਇਕ ਦੂਰ-ਦੁਰਾਡੇ ਖੇਤਰ ਵਿਚ ਹਾਦਸਾਗ੍ਰਸਤ ਹੋ ਗਿਆ। ਸ਼ੈਰਿਫ ਦੇ ਦਫ਼ਤਰ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਇਕ ਪੋਸਟ ਵਿਚ ਕਿਹਾ, ‘ਸਾਨੂੰ ਇਹ ਦੱਸਦਿਆਂ ਦੁੱਖ ਹੋ ਰਿਹਾ ਹੈ ਕਿ ਜਹਾਜ਼ ਦੇ ਪਾਇਲਟ, ਉਤਰੀ ਡਕੋਟਾ ਰਾਜ ਦੇ ਸੈਨੇਟਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੀ ਹਾਦਸੇ ਵਿਚ ਮੌਤ ਹੋ ਗਈ।”


ਯੂਐਸ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ (ਐਫਏਏ) ਨੇ ਇਕ ਬਿਆਨ ਵਿਚ ਪੁਸ਼ਟੀ ਕੀਤੀ ਕਿ ਸਿੰਗਲ ਇੰਜਣ ਪਾਈਪਰ ਪੀਏ-28 ਐਤਵਾਰ ਰਾਤ 8:20 ਵਜੇ ਦੇ ਕਰੀਬ ਹਾਦਸਾਗ੍ਰਸਤ ਹੋ ਗਿਆ। ਇਸ ਦੇ ਨਾਲ ਹੀ ਉਤਰੀ ਡਕੋਟਾ ਦੇ ਗਵਰਨਰ ਡਗ ਬਰਗਮ ਨੇ ਇਸ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਨੇ ਕਿਹਾ ਕਿ ਉਹ ਸੈਨੇਟਰ ਡੱਗ ਲਾਰਸਨ, ਉਨ੍ਹਾਂ ਦੀ ਪਤਨੀ ਐਮੀ ਅਤੇ ਉਨ੍ਹਾਂ ਦੇ ਦੋ ਛੋਟੇ ਬੱਚਿਆਂ ਦੀ ਮੌਤ ਦੀ ਖ਼ਬਰ ਤੋਂ ਦੁਖੀ ਹਨ। ਯੂਐਸ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ ਅਤੇ ਯੂਐਸ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (ਐਨਟੀਐਸਬੀ) ਵਲੋਂ ਉਟਾਹ ਵਿਚ ਹੋਏ ਜਹਾਜ਼ ਹਾਦਸੇ ਦੀ ਜਾਂਚ ਕੀਤੀ ਜਾਵੇਗੀ।

error: Content is protected !!