Skip to content
Sunday, January 19, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
October
5
ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ‘ਚ ਆਪਣੇ ਸਾਥੀਆਂ ਸਣੇ ਸ਼ੁਰੂ ਕੀਤੀ ਭੁੱਖ ਹੜਤਾਲ, ਬਾਹਰ ਅੰਮ੍ਰਿਤਪਾਲ ਦੀ ਪਤਨੀ ਨੇ ਲਾਇਆ ਧਰਨਾ
Latest News
National
Politics
Punjab
ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ‘ਚ ਆਪਣੇ ਸਾਥੀਆਂ ਸਣੇ ਸ਼ੁਰੂ ਕੀਤੀ ਭੁੱਖ ਹੜਤਾਲ, ਬਾਹਰ ਅੰਮ੍ਰਿਤਪਾਲ ਦੀ ਪਤਨੀ ਨੇ ਲਾਇਆ ਧਰਨਾ
October 5, 2023
Voice of Punjab
ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ‘ਚ ਆਪਣੇ ਸਾਥੀਆਂ ਸਣੇ ਸ਼ੁਰੂ ਕੀਤੀ ਭੁੱਖ ਹੜਤਾਲ, ਬਾਹਰ ਅੰਮ੍ਰਿਤਪਾਲ ਦੀ ਪਤਨੀ ਨੇ ਲਾਇਆ ਧਰਨਾ
ਵੀਓਪੀ ਬਿਊਰੋ – ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਨੌਂ ਸਾਥੀਆਂ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਵੀ ਆਪਣੇ ਪਤੀ ਦੇ ਸਮਰਥਨ ਵਿੱਚ ਜੇਲ੍ਹ ਦੇ ਬਾਹਰ ਹੜਤਾਲ ਅਤੇ ਮਰਨ ਵਰਤ ’ਤੇ ਬੈਠ ਗਈ ਹੈ। ਅੰਮ੍ਰਿਤਪਾਲ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਨੂੰ ਵਕੀਲ ਨਾਲ ਮਿਲਣ ਨਹੀਂ ਦੇ ਰਹੀ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਲੀਗਲ ਸੈੱਲ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਵਕੀਲਾਂ ਨੂੰ ਮਿਲਣ ਦੀ ਇਜਾਜ਼ਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਜੇਲ੍ਹ ਵਿੱਚ ਬੰਦ ਨੌਜਵਾਨਾਂ ਨੂੰ ਵਕੀਲਾਂ ਨੂੰ ਮਿਲਣ ਨਾ ਦਿੱਤੇ ਜਾਣ ਦੀ ਨਿਖੇਧੀ ਕੀਤੀ ਹੈ।
ਅੰਮ੍ਰਿਤਪਾਲ ਨੂੰ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਤਹਿਤ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਅਸਾਮ ਜੇਲ੍ਹ ਭੇਜ ਦਿੱਤਾ ਗਿਆ। ਪਤਨੀ ਕਿਰਨਦੀਪ ਕੌਰ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਜਦੋਂ ਕਿ ਉਸ ਨੂੰ ਵਕੀਲ ਨੂੰ ਮਿਲਣ ਦਾ ਪੂਰਾ ਹੱਕ ਹੈ। ਅੰਮ੍ਰਿਤਪਾਲ ਅਤੇ ਉਸਦੇ ਸਾਥੀ ਪੰਜ ਦਿਨਾਂ ਤੋਂ ਜੇਲ੍ਹ ਅੰਦਰ ਹੜਤਾਲ ’ਤੇ ਹਨ, ਪਿਛਲੇ ਪੰਜ ਦਿਨਾਂ ਤੋਂ ਇਸ ਮਾਮਲੇ ਦਾ ਕੋਈ ਹੱਲ ਨਹੀਂ ਨਿਕਲਿਆ ਹੈ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਨੇ 28 ਸਤੰਬਰ ਨੂੰ ਅੰਮ੍ਰਿਤਸਰ ਦੇ ਡੀਸੀ ਖ਼ਿਲਾਫ਼ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਪੱਤਰ ਲਿਖਿਆ ਸੀ। ਇਸ ਵਿੱਚ ਲਿਖਿਆ ਗਿਆ ਸੀ ਕਿ ਅੰਮ੍ਰਿਤਸਰ ਦਾ ਡੀਸੀ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰ ਰਿਹਾ ਹੈ। ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੂੰ ਮਿਲਣ ਨਹੀਂ ਦੇ ਰਹੇ ਹਨ। ਜਦਕਿ ਉਸ ਦੇ ਵਕੀਲ ਨੇ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਹਨ।
ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੀ ਇਹ ਦੂਜੀ ਹੜਤਾਲ ਹੈ। ਕੁਝ ਸਮਾਂ ਪਹਿਲਾਂ ਵੀ ਉਹ ਜੇਲ੍ਹ ਵਿੱਚ ਭੁੱਖ ਹੜਤਾਲ ਕਰ ਚੁੱਕੇ ਹਨ। ਇਲਜ਼ਾਮ ਸੀ ਕਿ ਉਸ ਦੇ ਖਾਣੇ ਵਿੱਚ ਜਾਣਬੁੱਝ ਕੇ ਤੰਬਾਕੂ ਮਿਲਾਇਆ ਜਾ ਰਿਹਾ ਸੀ।
ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾੜ ਨੇ ਕਿਹਾ ਕਿ ਕੈਦੀਆਂ ਨੂੰ ਆਪਣੀ ਪਸੰਦ ਦੇ ਵਕੀਲ ਨੂੰ ਮਿਲਣ ਦੀ ਪੂਰੀ ਇਜਾਜ਼ਤ ਹੈ। ਅੰਮ੍ਰਿਤਪਾਲ ਪਹਿਲਾਂ ਹੀ ਐਡਵੋਕੇਟ ਨਵਕਿਰਨ ਸਿੰਘ ਨੂੰ ਮਿਲ ਚੁੱਕੇ ਹਨ। ਹੁਣ ਉਹ ਰਾਜਦੇਵ ਸਿੰਘ ਖਾਲਸਾ ਨੂੰ ਮਿਲਣ ਦੀ ਇਜਾਜ਼ਤ ਮੰਗ ਰਹੇ ਹਨ। ਉਨ੍ਹਾਂ ਨੂੰ ਨਵੇਂ ਵਕੀਲ ਨਾਲ ਮਿਲਣ ਦੀ ਇਜਾਜ਼ਤ ਦੇਣ ਦਾ ਮਾਮਲਾ ਗ੍ਰਹਿ ਸਕੱਤਰ ਨੂੰ ਭੇਜ ਦਿੱਤਾ ਗਿਆ ਹੈ।
Post navigation
ਮੇਰਾ ਕੋਈ ਕਸੂਰ ਨਹੀਂ, ਮੋਦੀ ਸਰਕਾਰ ਨੇ ਧੱਕੇ ਨਾਲ ਕਰਵਾਇਆ ਮੈਨੂੰ ਗ੍ਰਿਫ਼ਤਾਰ : ‘ਆਪ’ ਦਾ ਸੀਨੀਅਰ ਆਗੂ
ਭਾਰਤ-ਕੈਨੇਡਾ ਟਕਰਾਅ ਵਿਚਕਾਰ ਫਸੇ ਕੈਨੇਡਾ ਰਹਿੰਦੇ ਪੰਜਾਬੀ, ਵੀਜ਼ਾ ਨਾ ਮਿਲਣ ਕਾਰਨ ਨਹੀ ਦੇਖ ਸਕਣਗੇ ਵਿਆਹ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us