SYL ਬਣੇਗੀ ਪਰ ਸਾਡੀਆਂ ਲਾ+ਸ਼ਾਂ ਉਤੇ : ਮਜੀਠੀਆ

SYL ਬਣੇਗੀ ਪਰ ਸਾਡੀਆਂ ਲਾ+ਸ਼ਾਂ ਉਤੇ : ਮਜੀਠੀਆ

ਵੀਓਪੀ ਬਿਊਰੋ, ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਮਾਮਲੇ ‘ਚ ਗੰਭੀਰ ਦੋਸ਼ ਲਾਏ ਹਨ। ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ’ਤੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੀ ਉਸਾਰੀ ਵਾਸਤੇ ਸਹਿਮਤੀ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸੁਪਰੀਮ ਕੋਰਟ ਵਿਚ ਬਿਆਨ ਦਿੱਤਾ ਕਿ ਵਿਰੋਧੀ ਪਾਰਟੀਆਂ ਦੇ ਦਬਾਅ ਹੇਠ ਸਰਕਾਰ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਕਰ ਪਾ ਰਹੀ ਜਿਹੜੀ ਤੱਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਵਾਪਸ ਕਰ ਦਿੱਤੀ ਸੀ। ਮਜੀਠੀਆ ਨੇ ਕਿਹਾ ਕਿ ਐੱਸਵਾਈਐੱਲ ਨਹਿਰ ਦੀ ਉਸਾਰੀ ਸਿਰਫ਼ ਸਾਡੀਆਂ ਲਾਸ਼ਾਂ ’ਤੇ ਹੀ ਹੋ ਸਕਦੀ ਹੈ। ਅਸੀਂ ਆਪ ਸਰਕਾਰ ਨੂੰ ਚੁਣੌਤੀ ਦਿੰਦੇ ਹਾਂ ਕਿ ਉਹ ਸੁਪਰੀਮ ਕੋਰਟ ਨੂੰ ਦੱਸੇ ਕਿ ਪੰਜਾਬੀ ਤੇ ਅਕਾਲੀ ਦਲ ਕਦੇ ਵੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੂਬੇ ਦੇ ਦਰਿਆਈ ਪਾਣੀ ਕਿਸੇ ਵੀ ਕੀਮਤ ’ਤੇ ਹਰਿਆਣਾ ਨੂੰ ਦੇਣ ਦੀ ਸਾਜ਼ਿਸ਼ ਸਫਲ ਨਹੀਂ ਹੋਣ ਦੇਣਗੇ।

ਮਜੀਠੀਆ ਨੇ ਕਿਹਾ ਕਿ ਸਰਕਾਰ ਨੇ ਸੁਪਰੀਮ ਕੋਰਟ ਵਿਚ ਬਿਆਨ ਦਿੱਤਾ ਕਿ ਸਰਕਾਰ ਐਸਵਾਈਐਲ ਬਣਾਉਣਾ ਚਾਹੁੰਦੀ ਹੈ ਪਰ ਵਿਰੋਧੀ ਪਾਰਟੀਆਂ ਦਬਾਅ ਪਾ ਕੇ ਕਿਸਾਨਾਂ ਦੀ ਜ਼ਮੀਨ ਐਕਵਾਇਰ ਨਹੀਂ ਕਰਨ ਦੇ ਰਹੀਆਂ। ਮਜੀਠੀਆ ਨੇ ਕਿਹਾ ਕਿ ਐੱਸਵਾਈਐੱਲ ਨਹਿਰ ਦੀ ਉਸਾਰੀ ਸਿਰਫ਼ ਸਾਡੀਆਂ ਲਾ+ਸ਼ਾਂ ’ਤੇ ਹੀ ਬਣ ਸਕਦੀ ਹੈ। ਅਸੀਂ ਆਪ ਸਰਕਾਰ ਨੂੰ ਚੁਣੌਤੀ ਦਿੰਦੇ ਹਾਂ ਕਿ ਉਹ ਸੁਪਰੀਮ ਕੋਰਟ ਨੂੰ ਦੱਸੇ ਕਿ ਪੰਜਾਬੀ ਤੇ ਅਕਾਲੀ ਦਲ ਕਦੇ ਵੀ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੂਬੇ ਦੇ ਦਰਿਆਈ ਪਾਣੀ ਕਿਸੇ ਵੀ ਕੀਮਤ ’ਤੇ ਹਰਿਆਣਾ ਨੂੰ ਦੇਣ ਦੀ ਸਾਜ਼ਿਸ਼ ਸਫਲ ਨਹੀਂ ਹੋਣ ਦੇਣਗੇ।

https://x.com/bsmajithia/status/1709527098983903674?s=20

error: Content is protected !!