Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
October
6
ਦੋ ਭਰਾਵਾਂ ਨੂੰ ਮਿਲੀ ਸਰਕਾਰੀ ਨੌਕਰੀ, ਮਾਨ ਨੇ ਕਿਹਾ, ਪੂਰੇ ਪਾਰਦਰਸ਼ੀ ਢੰਗ ਨਾਲ ਹੋਈ ਚੋਣ, ਕਿਸੇ ਕੋਲੋਂ ਰਿਸ਼ਵਤ ਦਾ ਇਕ ਰੁਪਇਆ ਨਹੀਂ ਲਿਆ
Latest News
Punjab
ਦੋ ਭਰਾਵਾਂ ਨੂੰ ਮਿਲੀ ਸਰਕਾਰੀ ਨੌਕਰੀ, ਮਾਨ ਨੇ ਕਿਹਾ, ਪੂਰੇ ਪਾਰਦਰਸ਼ੀ ਢੰਗ ਨਾਲ ਹੋਈ ਚੋਣ, ਕਿਸੇ ਕੋਲੋਂ ਰਿਸ਼ਵਤ ਦਾ ਇਕ ਰੁਪਇਆ ਨਹੀਂ ਲਿਆ
October 6, 2023
Voice of Punjab
ਦੋ ਭਰਾਵਾਂ ਨੂੰ ਮਿਲੀ ਸਰਕਾਰੀ ਨੌਕਰੀ, ਮਾਨ ਨੇ ਕਿਹਾ, ਪੂਰੇ ਪਾਰਦਰਸ਼ੀ ਢੰਗ ਨਾਲ ਹੋਈ ਚੋਣ, ਕਿਸੇ ਕੋਲੋਂ ਰਿਸ਼ਵਤ ਦਾ ਇਕ ਰੁਪਇਆ ਨਹੀਂ ਲਿਆ
ਵੀਓਪੀ ਬਿਊਰੋ, ਚੰਡੀਗੜ੍ਹ- ਭਗਵੰਤ ਮਾਨ ਸਰਕਾਰ ਨੇ ਇੱਕ ਸਾਲ ਅਤੇ 7 ਮਹੀਨੇ ਦੇ ਆਪਣੇ ਕਾਰਜਕਾਲ ਵਿਚ ਪੰਜਾਬ ਵਿਚ ਹੋ ਗਏ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਸਾਲਾਂ ਵਿੱਚ ਅਸੀਂ 36,796 ਨੌਕਰੀਆਂ ਵੰਡ ਚੁੱਕੇ ਹਾਂ। ਇਸ ਦੌਰਾਨ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਹੀ ਪਰਿਵਾਰ ਦੇ 2 ਮੁੰਡਿਆਂ ਨੂੰ ਸਰਕਾਰੀ ਨੌਕਰੀ ਮਿਲ ਗਈ ਹੈ। ਇਸ ਪਰਿਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਇਆ ਲਿਖਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪਰਿਵਾਰ ’ਚੋਂ 2 ਮੁੰਡਿਆਂ ਦੀ ਨੌਕਰੀ ਲੱਗੀ ਹੈ… ਅੱਜ ਉਨ੍ਹਾਂ ਦੇ ਪਰਿਵਾਰ ਨੂੰ ਬਹੁਤ ਖੁਸ਼ੀ ਹੋਈ ਹੈ… ਮੈਂ ਅਕਸਰ ਕਹਿੰਦਾ ਹੁੰਨਾ ਕਿ ਜਦੋਂ ਕੋਈ ਦਰਖ਼ਤ ਫ਼ਲ, ਫੁੱਲ ਜਾਂ ਛਾਂ ਦੇਣ ਲੱਗ ਜਾਵੇ ਤਾਂ ਉਸਦੇ ਮਾਲੀ ਨੂੰ ਬਹੁਤ ਖੁਸ਼ੀ ਹੁੰਦੀ ਹੈ…
ਸੋ ਅੱਜ ਉਨ੍ਹਾਂ ਅਧਿਆਪਕਾਂ ਤੇ ਮਾਪਿਆਂ ਨੂੰ ਬਹੁਤ ਖੁਸ਼ੀ ਹੋਊਗੀ ਜਿਨ੍ਹਾਂ ਨੇ ਤੁਹਾਨੂੰ ਪੜ੍ਹਾਇਆ ਹੈ ਜਾਂ ਜਿਨ੍ਹਾਂ ਨੇ ਤੁਹਾਨੂੰ ਇੰਨੀਆਂ ਉੱਚੀਆਂ ਮੰਜ਼ਲਾਂ ਸਰ ਕਰਨ ਲਈ ਆਪ ਦੁੱਖ ਝੱਲੇ ਨੇ… ਮੈਂ ਸਾਰਿਆਂ ਨੂੰ ਬਹੁਤ ਵਧਾਈ ਦਿੰਦਾ ਹਾਂ…।
ਬੀਤੇ ਦਿਨ ਸਹਿਕਾਰੀ ਵਿਭਾਗ ਵਿੱਚ ਨਵ-ਨਿਯੁਕਤ 272 ਸਹਿਕਾਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 36,796 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ। ਕਿਸੇ ਕੋਲੋਂ ਰਿਸ਼ਵਤ ਦਾ ਇਕ ਰੁਪਇਆ ਨਹੀਂ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੇਹੱਦ ਖ਼ੁਸ਼ੀ ਦੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਸਰਕਾਰੀ ਨੌਕਰੀਆਂ ਲਈ ਚੁਣੀਆਂ ਜਾ ਰਹੀਆਂ ਹਨ। ਇਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰੀਖਿਆ ਮਗਰੋਂ ਸਹਿਕਾਰੀ ਇੰਸਪੈਕਟਰਾਂ ਦੀਆਂ ਆਸਾਮੀਆਂ ਲਈ 181 ਲੜਕੇ ਤੇ 91 ਲੜਕੀਆਂ ਭਰਤੀ ਹੋਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਲੜਕੀਆਂ ਦੀ ਸਿੱਖਿਆ ਉਤੇ ਵੱਧ ਧਿਆਨ ਦੇ ਰਹੀ ਹੈ ਅਤੇ ਇਹ ਕੋਸ਼ਿਸ਼ਾਂ ਆਪਣੇ ਤੈਅ ਨਤੀਜੇ ਵੀ ਲਿਆ ਰਹੀਆਂ ਹਨ।
Post navigation
ਬਰਨਾਲਾ ਵਿਚ ਨਾਬਾਲਿਗਾ ਨੂੰ ਝਾਂਸੇ ਵਿਚ ਫਸਾ ਦੋ ਵਿਅਕਤੀਆਂ ਨੇ ਕੀਤਾ ਘਿਨੌਣਾ ਕੰਮ, ਬਣਾ ਲਈ ਅਸ਼ਲੀਲ ਵੀਡੀਓ, ਫਿਰ ਸ਼ੁਰੂ ਕੀਤੀ ਬਲੈਕਮੇਲਿੰਗ ਦੀ ਗੰਦੀ ਖੇਡ
ਅਧਿਆਪਕ ਨੇ ਕਿਹਾ ‘ਕਾਲੀਆ’, ਵਿਦਿਆਰਥੀ ਨੇ ਵਿਰੋਧ ਕੀਤਾ ਤਾਂ ਬੇਰਹਿਮੀ ਨਾਲ ਕੀਤੀ ਕੁੱਟਮਾਰ, ਹਸਪਤਾਲ ਦਾਖਲ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us