ਭਾਰਤੀ ਹਾਕੀ ਟੀਮ ਨੇ ਏਸ਼ੀਅਨ ਖੇਡਾਂ ‘ਚ ਜਿੱਤਿਆ ਗੋਲਡ, ਟੀਮ ‘ਚ 10 ਖਿਡਾਰੀ ਪੰਜਾਬ ਦੇ, CM ਨੇ ਦਿੱਤੀ ਵਧਾਈ

ਭਾਰਤੀ ਹਾਕੀ ਟੀਮ ਨੇ ਏਸ਼ੀਅਨ ਖੇਡਾਂ ‘ਚ ਜਿੱਤਿਆ ਗੋਲਡ, ਟੀਮ ‘ਚ 10 ਖਿਡਾਰੀ ਪੰਜਾਬ ਦੇ, CM ਨੇ ਦਿੱਤੀ ਵਧਾਈ

ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ (ਪੁਰਸ਼) ਨੂੰ 9 ਸਾਲਾਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੂਰੇ ਦੇਸ਼ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਪਲ ਹੈ ਕਿਉਂਕਿ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ 10 ਖਿਡਾਰੀ ਪੰਜਾਬ ਦੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਖਿਡਾਰੀ ਏਸ਼ੀਅਨ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਹੁਣ ਤੱਕ ਸੱਤ ਸੋਨ ਤਗਮੇ ਜਿੱਤ ਚੁੱਕੇ ਹਨ। ਇਸ ਤਗਮੇ ਨਾਲ ਸੂਬੇ ਦੇ ਖਿਡਾਰੀਆਂ ਨੇ 1951 ਵਿੱਚ ਨਵੀਂ ਦਿੱਲੀ ਅਤੇ 1962 ਵਿੱਚ ਜਕਾਰਤਾ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਸੱਤ ਸੋਨ ਤਗ਼ਮੇ ਜਿੱਤਣ ਦੀ ਬਰਾਬਰੀ ਕਰ ਲਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਏਸ਼ੀਅਨ ਖੇਡਾਂ ਦੇ 72 ਸਾਲਾਂ ਦੇ ਇਤਿਹਾਸ ਵਿੱਚ ਸੂਬੇ ਦੇ ਖਿਡਾਰੀਆਂ ਦਾ ਵਧੀਆ ਖੇਡ ਪ੍ਰਦਰਸ਼ਨ ਰਿਹਾ ਹੈ ਕਿਉਂਕਿ ਹੁਣ ਤੱਕ ਪੰਜਾਬ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਸਮੇਤ ਕੁੱਲ 18 ਤਗਮੇ ਜਿੱਤੇ ਹਨ।

ਉਨ੍ਹਾਂ ਆਸ ਪ੍ਰਗਟ ਕੀਤੀ ਕਿ ਹਾਕੀ ਟੀਮ ਦੀ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦਾ ਰਾਹ ਪੱਧਰਾ ਕਰੇਗੀ। ਉਨ੍ਹਾਂ ਕਿਹਾ ਕਿ ਰਾਜ ਦੇ ਖਿਡਾਰੀਆਂ ਨੂੰ ਸਰਕਾਰੀ ਨੀਤੀ ਅਨੁਸਾਰ ਨਕਦ ਇਨਾਮ ਦਿੱਤੇ ਜਾਣਗੇ।

error: Content is protected !!