Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
October
7
ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਆਈ ਵਿਜੀਲੈਂਸ ਦੀ ਰਾਡਾਰ ‘ਚ, ਪੰਚਾਇਤ ਜ਼ਮੀਨ ਹੜੱਪਣ ਦਾ ਦੋਸ਼
Crime
Latest News
National
Politics
Punjab
ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਆਈ ਵਿਜੀਲੈਂਸ ਦੀ ਰਾਡਾਰ ‘ਚ, ਪੰਚਾਇਤ ਜ਼ਮੀਨ ਹੜੱਪਣ ਦਾ ਦੋਸ਼
October 7, 2023
Voice of Punjab
ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਆਈ ਵਿਜੀਲੈਂਸ ਦੀ ਰਾਡਾਰ ‘ਚ, ਪੰਚਾਇਤ ਜ਼ਮੀਨ ਹੜੱਪਣ ਦਾ ਦੋਸ਼
ਵੀਓਪੀ ਬਿਊਰੋ – ਪੰਜਾਬ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਈ ਹੈ। ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ‘ਤੇ ਛਾਪਾ ਮਾਰ ਕੇ ਦੋ ਘੰਟੇ ਤੱਕ ਜਾਂਚ ਕੀਤੀ ਅਤੇ ਨਗਰ ਪੰਚਾਇਤ ਦੀ ਜ਼ਮੀਨ ਹੜੱਪਣ ਦੇ ਮਾਮਲੇ ‘ਚ ਬੀਬੀ ਤੋਂ ਪੁੱਛਗਿੱਛ ਵੀ ਕੀਤੀ | ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇਮਾਰੀ ਦੀ ਗੱਲ ਕਬੂਲ ਕੀਤੀ ਹੈ।
ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਅਤੇ ਤਿੰਨ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ। ਬੀਬੀ ਜਗੀਰ ਕੌਰ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ’ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ’ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ ਗਿਆ ਹੈ।
ਸੂਤਰਾਂ ਅਨੁਸਾਰ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫ਼ੋਨ ਅਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕਰ ਲਏ ਹਨ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ਾਂ ਸਮੇਤ ਤਲਬ ਕੀਤਾ ਸੀ। ਟੀਮ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਨਗਰ ਪੰਚਾਇਤ ਭੁਲੱਥ ਵਿੱਚ ਛਾਪਾ ਮਾਰਿਆ ਸੀ। ਡੀਐਸਪੀ ਭੁਲੱਥ ਭਾਰਤ ਭੂਸ਼ਣ ਸੈਣੀ ਨੇ ਵਿਜੀਲੈਂਸ ਜਾਂਚ ਦੀ ਪੁਸ਼ਟੀ ਕੀਤੀ ਪਰ ਹੋਰ ਵੇਰਵੇ ਦੇਣ ਤੋਂ ਇਨਕਾਰ ਕਰ ਦਿੱਤਾ।
ਪੰਜਾਬ-ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ 28 ਅਗਸਤ 2023 ਨੂੰ ਛੇ ਹਫ਼ਤਿਆਂ ਵਿੱਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਵਿੱਚ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਨ ਅਤੇ ਨਗਰ ਪੰਚਾਇਤ ਤੋਂ ਇਲਾਵਾ ਸਬੰਧਤ ਵਿਭਾਗਾਂ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਪਟੀਸ਼ਨ ਅਨੁਸਾਰ ਸੰਤ ਪ੍ਰੇਮ ਸਿੰਘ ਖ਼ਾਲਸਾ ਹਾਈ ਸਕੂਲ ਬੇਗੋਵਾਲ ਅਤੇ ਡੇਰੇ ਦੇ ਆਸ-ਪਾਸ ਨਗਰ ਪੰਚਾਇਤ ਦੀ ਕਰੀਬ 22 ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ।
Post navigation
ਪੈਸੇ ਦੇ ਲਾਲਚ ‘ਚ ਗ੍ਰੰਥੀ ਸਿਘ ਕਰਵਾਉਂਦਾ ਸੀ ਨਕਲੀ ਵਿਆਹ, ਭੈਣ-ਭਰਾ ਤੱਕ ਦਾ ਕਰਵਾ ਚੁੱਕੈ ਅਨੰਦ ਕਾਰਜ
ਭਾਰਤੀ ਹਾਕੀ ਟੀਮ ਨੇ ਏਸ਼ੀਅਨ ਖੇਡਾਂ ‘ਚ ਜਿੱਤਿਆ ਗੋਲਡ, ਟੀਮ ‘ਚ 10 ਖਿਡਾਰੀ ਪੰਜਾਬ ਦੇ, CM ਨੇ ਦਿੱਤੀ ਵਧਾਈ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us