ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਹੋਣ ਦਾ ਦਾਅਵਾ ਕਰਨ ਵਾਲੇ ਖਿਲਾਫ FIR, ਹਾਈ ਕੋਰਟ ਨੇ ਕਹੀ ਇਹ ਗੱਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਹੋਣ ਦਾ ਦਾਅਵਾ ਕਰਨ ਵਾਲੇ ਖਿਲਾਫ FIR, ਹਾਈ ਕੋਰਟ ਨੇ ਕਹੀ ਇਹ ਗੱਲ

 

ਚੰਡੀਗੜ੍ਹ (ਵੀਓਪੀ ਬਿਊਰੋ) ਆਪਣੇ-ਆਪ ਨੂੰ ਗੁਰੂ ਨਾਨਕ ਦੇਵ ਦਾ ਅਵਤਾਰ ਹੋਣ ਦਾ ਦਾਅਵਾ ਕਰਨ ਵਾਲੇ ਦੋਸ਼ੀ ਸੰਜੇ ਰਾਏ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਸੀ ਪਰ ਹੁਣ ਹਾਈ ਕੋਰਟ ਨੇ ਉਸ ਖਿਲਾਫ਼ ਦਰਜ FIR ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ 23 ਦਸੰਬਰ 2022 ਨੂੰ ਅੰਮ੍ਰਿਤਸਰ ਵਿੱਚ ਮੁਲਜ਼ਮ ਸੰਜੇ ਰਾਏ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਲਜ਼ਾਮ ਅਨੁਸਾਰ ਉਸ ਨੇ ਦਾਅਵਾ ਕੀਤਾ ਸੀ ਕਿ ਗੁਰੂ ਨਾਨਕ ਦੇਵ ਜੀ ਦੀ ਆਤਮਾ ਉਸ ਦੇ ਅੰਦਰ ਵੱਸਦੀ ਹੈ।

ਇਸ ਸਬੰਧੀ ਇੱਕ ਵੀਡੀਓ ਵਾਇਰਲ ਹੋਈ ਸੀ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੱਕ ਪਹੁੰਚ ਗਈ ਸੀ। ਇਸ ਵੀਡੀਓ ਦੇ ਆਧਾਰ ‘ਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਨੇ ਸੰਜੇ ਰਾਏ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਅੰਮ੍ਰਿਤਸਰ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ।

error: Content is protected !!