ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਪਰਫਿਊਮ ਸਪਰੇਅ ਕਰਨ ‘ਤੇ ਲਾਈ ਰੋਕ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਪਰਫਿਊਮ ਸਪਰੇਅ ਕਰਨ ‘ਤੇ ਲਾਈ ਰੋਕ

ਅੰਮ੍ਰਿਤਸਰ (ਵੀਓਪੀ ਬਿਊਰੋ) ਸੰਗਤ ਵਲੋਂ ਸ਼ਰਧਾ ਤੇ ਸਤਿਕਾਰ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਕੀਤੇ ਜਾਣ ਵਾਲੇ ਪਰਫਿਊਮ ਸਪਰੇਅ ‘ਤੇ ਸ਼੍ਰੋਮਣੀ ਕਮੇਟੀ ਨੇ ਰੋਕ ਲਗਾ ਦਿੱਤੀ ਹੈ। ਇਸ ਸਬੰਧ ਵਿੱਚ ਸ੍ਰੋਮਣੀ ਕਮੇਟੀ ਨੇ ਸਮੂਹ ਗੁਰਦੁਆਰਾ ਸਾਹਿਬਾਨ ਨੂੰ ਚਿੱਠੀ ਵੀ ਭੇਜ ਦਿੱਤੀ ਹੈ।

ਕੈਮੀਕਲ ਯੁਕਤ ਪਰਫਿਊਮ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਲਿਖਤ ਖਰਾਬ ਹੋਣ ਦੇ ਨਾਲ ਨਾਲ ਪਾਠੀ ਸਿੰਘਾਂ ਨੂੰ ਅੱਖਾਂ ਅਤੇ ਸਾਹ ਸਬੰਧੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼੍ਰੋਮਣੀ ਕਮੇਟੀ ਨੇ ਕੁਦਰਤੀ ਫੁੱਲਾਂ ਨਾਲ ਤਿਆਰ ਹੋਣ ਵਾਲੇ ਇੱਤਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।

error: Content is protected !!